Sunday, May 31, 2026

ਸ੍ਰੀ ਦਰਬਾਰ ਸਾਹਿਬ ਲਈ ਮਹਿੰਦਰਾ ਕੰਪਨੀ ਵੱਲੋਂ ‘ਥਾਰ’ ਗੱਡੀ ਭੇਟ

ਮਹਿੰਦਰਾ ਕੰਪਨੀ ਦੇ ਅਧਿਕਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 6 ਮਾਰਚ ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਮਹਿੰਦਰਾ ਕੰਪਨੀ ਵੱਲੋਂ ‘ਥਾਰ’ ਗੱਡੀ ਭੇਟ ਕੀਤੀ ਗਈ।ਮਹਿੰਦਰਾ ਐਂਡ ਮਹਿੰਦਰਾ ਕੰਪਨੀ ਦੇ ਪ੍ਰਧਾਨ ਹੇਮਤ ਸਿੱਕਾ, ਆਰ.ਐਸ.ਐਮ ਅਸ਼ੀਸ਼ ਸ਼ਰਮਾ, ਅਭਿਸ਼ੇਕ ਮੁਖ, ਐਮ.ਡੀ ਇੰਦਰਬੀਰ ਸਿੰਘ ਅਨੰਦ, ਐਮ.ਡੀ ਹਰੀਸ਼ ਢੀਂਗਰਾ ਨੇ ਗੱਡੀ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਨੂੰ ਸੌਂਪੀਆਂ।
                     ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਹਿੰਦਰਾ ਕੰਪਨੀ ਵੱਲੋਂ ਸ਼ਰਧਾ ਪ੍ਰਗਟਾਈ ਗਈ ਹੈ।ਇਸ ਤੋਂ ਪਹਿਲਾਂ ਵੀ ਇਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਲਈ ਗੱਡੀਆਂ ਭੇਟ ਕੀਤੀਆਂ ਸਨ।ਸ਼੍ਰੋਮਣੀ ਕਮੇਟੀ ਵੱਲੋਂ ਮਹਿੰਦਰਾ ਕੰਪਨੀ ਦੇ ਅਧਿਕਾਰੀਆਂ ਨੂੰ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।
                 ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਹਰਭਜਨ ਸਿੰਘ ਮਸਾਣਾਂ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ ਪਬਲੀਸਿਟੀ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ, ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਜਗਤਾਰ ਸਿੰਘ, ਇੰਚਾਰਜ ਗੱਡੀਆਂ ਨਿਰਮਲ ਸਿੰਘ, ਸੁਪਰਵਾਈਜ਼ਰ ਮੇਜਰ ਸਿੰਘ ਆਦਿ ਮੌਜੂਦ ਸਨ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …