Tuesday, September 29, 2026

ਰੂਰਲ ਸੈਲਫ ਇੰਪਲਾਇਮੈਂਟ ਟ੍ਰੇਨਿੰਗ ਇੰਸਟੀਚਿਊਟ ਵਿਖੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

13 ਸਿਖਿਆਰਥੀਆਂ ਨੇ ਸਫਲਤਾਪੂਰਵਕ ਮੁਕੰਮਲ ਕੀਤਾ ਅਕਾਊਂਟਿੰਗ ਦਾ ਕੋਰਸ

ਕਪੂਰਥਲਾ, 6 ਮਾਰਚ (ਪੰਜਾਬ ਪੋਸਟ ਬਿਊਰੋ) – ਦਿਹਾਤੀ ਖੇਤਰ ਨਾਲ ਸਬੰਧਿਤ ਨੌਜਵਾਨਾਂ ਨੂੰ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਦੇ ਕੇ ਰੁਜ਼ਗਾਰ ਦੇ ਕਾਬਿਲ ਬਣਾਉਣ ਅਤੇ ਅਸਾਨ ਦਰਾਂ ’ਤੇ ਕਰਜ਼ ਮੁਹੱਈਆ ਕਰਵਾ ਕੇ ਸਵੈ-ਰੁਜ਼ਗਾਰ ਸਥਾਪਨਾ ਵਿਚ ਮਦਦ ਕਰਨ ਵਾਲੇ ਪੰਜਾਬ ਨੈਸ਼ਨਲ ਬੈਂਕ ਰੂਰਲ ਸੈਲਫ ਇੰਪਲਾਈਮੈਂਟ ਇੰਸਟੀਚਿਊਟ ਵਿਖੇ ਸਿਖਲਾਈ ਮੁਕੰਮਲ ਕਰਨ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟਾਂ ਦੀ ਵੰਡ ਜਿਲ੍ਹਾ ਲੋਕ ਸੰਪਰਕ ਅਫਸਰ ਸੁਬੇਗ ਸਿੰਘ ਤੇ ਸੰਸਥਾ ਦੇ ਡਾਇਰੈਕਟਰ ਲਾਭ ਕੁਮਾਰ ਗੋਇਲ ਵਲੋਂ ਕੀਤੀ ਗਈ।ਇੰਸਟੀਚਿਊਟ ਵਿਖੇ 13 ਸਿੱਖਿਆਰਥੀਆਂ ਵਲੋਂ ਅਕਾਊਂਟਿੰਗ ਦਾ ਕੋਰਸ ਪੂਰਾ ਕੀਤਾ ਗਿਆ।
                      ਲੋਕ ਸੰਪਰਕ ਅਫਸਰ ਸੁਬੇਗ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਕਿਤਾਮੁਖੀ ਸਿੱਖਿਆ ਤੇ ਸਵੈ ਰੁਜ਼ਗਾਰ ਦੇ ਕਾਬਿਲ ਬਣਾਉਣ ਲਈ ਹੁਨਰ ਵਿਕਾਸ ਮਿਸ਼ਨ ਤਹਿਤ ਅਨੇਕਾਂ ਪ੍ਰੋਗਰਾਮ ਚਲਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਹੁਨਰਮੰਦ ਕਾਮੇ ਕਿਸੇ ਵੀ ਦੇਸ਼ ਦੀ ਸਭ ਤੋਂ ਵੱਡੀ ਸ਼ਕਤੀ ਹੈ, ਜਿਸ ਕਰਕੇ ਨੌਜਵਾਨ ਆਰ.ਸੇ.ਟੀ ਅਤੇ ਰੋਜ਼ਗਾਰ ਬਿਊਰੋ ਵਰਗੀਆਂ ਸੰਸਥਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ।ਸੰਸਥਾ ਦੇ ਡਾਇਰੈਕਟਰ ਲਾਭ ਕੁਮਾਰ ਗੋਇਲ ਵਲੋਂ ਸਿਖਿਆਰਥੀਆਂ ਨੂੰ ਭਵਿੱਖ ਵਿੱਚ ਰੁਜ਼ਗਾਰ ਸਥਾਪਨਾ ਲਈ ਆਸਾਨ ਦਰਾਂ ’ਤੇ ਕਰਜ਼ ਸਹੂਲਤ ਬਾਰੇ ਜਾਣੂ ਕਰਵਾਇਆ ਗਿਆ।ਇਸ ਮੌਕੇ ਜੋਤੀ ਲੋਦੀਆ ਕੋਆਰਡੀਨੇਟਰ ਵੀ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …