Tuesday, September 29, 2026

ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ‘ਚ ਸਰਕਾਰੀ ਰਣਬੀਰ ਕਾਲਜ ਵਿਖੇ ਹੜਤਾਲ

ਵਿਦਿਆਰਥੀਆਂ ਨੇ ਕੀਤਾ ਕਲਾਸਾਂ ਦਾ ਬਾਈਕਾਟ

ਸੰਗਰੂਰ, 6 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਸੁਖਦੀਪ ਹਥਨ ਨੇ ਜਾਰੀ ਬਿਆਨ ‘ਚ ਦੱਸਿਆ ਹੈ ਕਿ ਯੂਨੀਅਨ ਵਲੋਂ ਵਿਦਿਆਰਥੀ ਮੰਗਾਂ ਨੂੰ ਲੈ ਕੇ ਹੜ਼ਤਾਲ ਦੇ ਸੱਦੇ ਤਹਿਤ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਵਿਦਿਆਰਥੀਆਂ ਨੇ ਕਲਾਸਾਂ ਦਾ ਮੁਕੰਮਲ ਬਾਈਕਾਟ ਕੀਤਾ।ਯੂਨੀਅਨ ਨੇ ਮੰਗ ਕੀਤੀ ਹੈ ਕਿ ਸਰਕਾਰ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਗਰਾਂਟਾਂ ਜਾਰੀ ਕਰੇ ਤਾਂ ਜੋ ਅਜਿਹੀਆਂ ਵਿੱਦਿਅਕ ਸੰਸਥਾਵਾਂ ਦੀ ਹਾਲਤ ਵਿੱਚ ਸੁਧਾਰ ਆ ਸਕੇ, ਪਰ ਸਰਕਾਰ ਦਾ ਰਵੱਈਆ ਇਸ ਦੇ ਬਿਲਕੁੱਲ ਉਲਟ ਹੈ।ਵਿੱਦਿਅਕ ਅਦਾਰਿਆਂ ਨੂੰ ਗਰਾਂਟਾਂ ਜਾਰੀ ਕਰਨ ਦੀ ਬਜ਼ਾਏ ਪੰਜਾਬ ਸਰਕਾਰ ਨੇ ਸਰਕਾਰੀ ਕਾਲਜਾਂ ਨੂੰ ਨੋਟਿਸ ਭੇਜ ਕੇ ਕਾਲਜ ਵਿਚ ਜਮ੍ਹਾਂ 6 ਤਰ੍ਹਾਂ ਦੇ ਫੰਡਾਂ ਦਾ ਵਿਆਜ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਾਉਣ ਲਈ ਕਿਹਾ ਗਿਆ ਹੈ।ਇਸ ਪੱਤਰ ਵਿਚ  ਲਾਈਨਾਂ ਲਿਖੀਆਂ ਗਈਆਂ ਹਨ ਕਿ ਜੇਕਰ ਕਾਲਜ਼ ਇਨ੍ਹਾਂ ਜਮ੍ਹਾ ਫੰਡਾਂ ਦਾ ਵਿਆਜ ਸਰਕਾਰੀ ਖਜ਼ਾਨੇ ਵਿਚ ਜਮ੍ਹਾਂ ਨਹੀਂ ਕਰਾਉਣਗੇ ਤਾਂ ਉਥੋਂ ਦੇ ਗੈਸਟ ਫੈਕਲਟੀ ਪ੍ਰੋਫੈਸਰਾਂ ਦੀ ਤਨਖ਼ਾਹ ਨਹੀਂ ਦਿੱਤੀ ਜਾਵੇਗੀ।ਪੰਜਾਬ ਸਟੂਡੈਂਟਸ ਯੂਨੀਅਨ ਦਾ ਕਹਿਣਾ ਹੈ ਕਿ ਇਹ ਫੰਡ ਵਿਦਿਆਰਥੀਆਂ ਦੇ ਮਾਪਿਆਂ ਦੀ ਖ਼ੂਨ ਪਸੀਨੇ ਦੀ ਕਮਾਈ ਹਨ।ਜਿਸ ਉਪਰ ਪੰਜਾਬ ਸਰਕਾਰ ਆਪਣੀ ਅੱਖ ਰੱਖੀ ਬੈਠੀ ਹੈ।ਜਥੇਬੰਦੀ ਮੰਗ ਕਰਦੀ ਹੈ ਕਿ ਸਰਕਾਰ ਆਪਣਾ ਇਹ ਧਮਕੀ ਭਰਿਆ ਪੱਤਰ ਜਲਦੀ ਤੋਂ ਜਲਦੀ ਵਾਪਸ ਲਵੇ ਅਤੇ ਵਿਧਾਨ ਸਭਾ ਵਿੱਚ ਪਾਸ ਹੋ ਰਿਹਾ ਬਜਟ ਵਿੱਦਿਅਕ ਸੰਸਥਾਵਾਂ ਦੀ ਆਰਥਿਕ ਹਾਲਤ ਨੂੰ ਧਿਆਨ ਵਿੱਚ ਰੱਖ ਕੇ ਪਾਸ ਕੀਤਾ ਜਾਵੇ।
                     ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਕਾਰਕੁਨ ਜਗਸੀਰ ਲਦਾਲ, ਹਰਮਨ ਕੌਰ ਆਦਿ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …