Thursday, July 16, 2026

ਕੋਵਿਡ-19 ਸਬੰਧੀ ਵੈਕਸੀਨ ਲਗਾਉਣ ਲਈ ਸੇਵਾ ਕੇਂਦਰਾਂ ‘ਚ ਵੀ ਕਰਵਾਈ ਰਜਿਸਟ੍ਰੇਸ਼ਨ ਸ਼ੁਰੂ -ਡੀ.ਸੀ

ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ) – ਜ਼ਿਲੇ ਵਿੱਚ ਕੋਵਿਡ-19 ਟੀਕਾਕਰਨ ਦੇ ਤੀਜੇ ਪੜਾਅ ਤਹਿਤ 60 ਸਾਲ ਤੋਂ ਉਪਰ ਉਮਰ ਦੇ ਵਿਅਕਤੀਆਂ ਅਤੇ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਦੇ ਟੀਕਾਕਰਨ ਦਾ ਕੰਮ ਚੱਲ ਰਿਹਾ ਹੈ।ਅਜਿਹੇ ਵਿਅਕਤੀਆਂ ਦੀ ਸਹੂਲਤ ਲਈ ਉਨਾਂ ਦੀ ਆਨਲਾਈਨ ਪੋਰਟਲ ‘ਕੋਵਿਨ 2.0’ ‘ਤੇ ਰਜਿਸਟ੍ਰੇਸ਼ਨ ਦਾ ਕੰਮ ਜ਼ਿਲੇ ਦੇ ਸਮੂਹ ਸੇਵਾ ਕੇਂਦਰਾਂ ਵਿਚ ਵੀ ਸ਼ੁਰੂ ਕੀਤਾ ਗਿਆ ਹੈ।
                   ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਉਪਰੋਕਤ ਵਰਗਾਂ ਨਾਲ ਸਬੰਧ ਰੱਖਦਾ ਕੋਈ ਵੀ ਵਿਅਕਤੀ ਸਬੰਧਤ ਦਸਤਾਵੇਜ਼ ਨਾਲ ਲੈ ਕੇ ਆਪਣੇ ਨੇੜਲੇ ਸੇਵਾ ਕੇਂਦਰ ਵਿਚ 30 ਰੁਪਏ ਫੈਸੀਲੀਟੇਸ਼ਨ ਫੀਸ ਦੇ ਕੇ ਕੋਵਿਡ ਟੀਕਾਕਰਨ ਲਈ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।60 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਨੂੰ ਆਪਣੀ ਉਮਰ ਦੇ ਸਬੂਤ ਵਜੋਂ ਕੋਈ ਵੀ ਫੋਟੋ ਪਹਿਚਾਣ ਪੱਤਰ ਨਾਲ ਲਿਆਉਣਾ ਹੋਵੇਗਾ, ਜਦਕਿ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੀ ਉਮਰ ਵਾਲੇ ਵਿਅਕਤੀਆਂ ਨੂੰ ਇਸ ਸਬੰਧੀ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਦਾ ਸਰਟੀਫਿਕੇਟ ਲਿਆਉਣਾ ਜ਼ਰੂਰੀ ਹੋਵੇਗਾ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …