ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ ਸ’ਗੂ)- ਭਾਰਤ ਦੇ ਪ੍ਰਧਾਨਮੰਤਰੀ ਸ੍ਰੀ ਨਰਿੰਦਰ ਮੌਦੀ ਵਲੋਂ ਆਰੰਭ ਸਵੱਛ ਭਾਰਤ ਅਭਿਆਨ ਤਹਿਤ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ, ਅੰਮ੍ਰਿਤਸਰ ਵਿਖੇ ‘ਸਵੱਛ ਭਾਰਤ ਅਭਿਆਨ ਵਿਚ ਅਧਿਆਪਕ ਦੀ ਭੂਮਿਕਾ’ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁਖ ਮਹਿਮਾਨ ਡਾ. ਜਸਵਿੰਦਰ ਸਿੰਘ ਢਿਲੋਂ, ਪ੍ਰਿੰਸੀਪਲ ਖ਼ਾਲਸਾ ਕਾਲਜ ਆਫ਼ ਐਜੁਕੇਸ਼ਨ ਨੇ ਵਿਚਾਰ ਪ੍ਰਗਟਾਉਂਦਿਆਂ ਕਿਹਾ ਕਿ ਅਜ ਅਰੋਗਤਾ ਤੋਂ ਬਿਨਾਂ ਮਨੁੱਖ ਦਾ ਜੀਵਨ ਆਪਣੀ ਸਧਾਰਨ ਚਾਲੇ ਨਹੀਂ ਚਲ ਸਕਦਾ। ਉਨ੍ਹਾਂ ਕਿਹਾ ਕਿ ਜਿਥੇ ਮਨੁੱਖ ਨੂੰ ਬਾਹਰੀ ਰੋਗਾਂ ਤੋਂ ਬਚਾਉਣਾਂ ਚਾਹੀਦਾ ਹੈ ਉਥੇ ਉਸ ਦੇ ਮਨ ਤੇ ਪੈ ਰਹੇ ਅੰਦਰੂਨੀ ਵਿਕਾਰਾਂ ਕਾਮ, ਕ੍ਰੋਧ, ਲੋਭ, ਮੋਹ ਤੇ ਹੰਕਾਰ ਆਦਿ ਤੋਂ ਵੀ ਸੁਚੇਤ ਰਹਿਣਾ ਚਾਹੀਦਾ ਹੈ ਤੇ ਇਸ ਵਿਚ ਅਧਿਆਪਕ ਦੀ ਭੂਮਿਕਾ ਗੌਲਣਯੋਗ ਹੈ। ਉਨ੍ਹਾਂ ਕਿਹਾ ਕਿ ਜਿਹੜੇ ਹਵਾ ਅਤੇ ਪਾਣੀ ਪ੍ਰਕ੍ਰਿਤੀ ਵਿਚ ਖੁ’ਲੇ ਤੋਰ ਤੇ ਮਿਲ ਰਹੇ ਹਨ, ਜੇਕਰ ਇਨ੍ਹਾਂ ਕੁਦਰਤੀ ਨਿਆਮਤਾਂ ਦੀ ਸੰਭਾਲ ਲਈ ਅਸੀਂ ਲਾਮਬ’ਧ ਨਾ ਹੋਏ ਤਾਂ ਸਾਨੂੰ ਬੋਤਲ ਬੰਦ ਪਾਣੀ ਅਤੇ ਮਾਸਕ ਪਾਉਣ ਤੇ ਮਜਬੂਰ ਹੋਣਾ ਪਵੇਗਾ।
ਇਸ ਤੋਂ ਪਹਿਲਾਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਮਹਿਮਾਨ ਨੂੰ ਜੀ ਆਇਆਂ ਕਹਿੰਦਿਆਂ ਕਿਹਾ ਅਰੋਗਤਾ ਇਕ ਬਹੁਮੱਲਾ ਧਨ ਹੈ ਅਤੇ ਜਿਹੜੇ ਲੋਕ ਸਰੀਰਕ ਤੇ ਮਾਨਸਿਕ ਤੌਰ ‘ਤੇ ਆਪਣੇ ਆਪ ਨੂੰ ਅਰੋਗ ਰਖ ਸਕਦੇ ਹਨ ਉਹ ਹੀ ਜਿੰਦਗੀ ਨੂੰ ਸਹੀ ਅਰਥਾਂ ਵਿੱਚ ਮਾਣ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਕਾਰਜ ਵਿੱਚ ਅਧਿਆਪਕ ਦੀ ਭੂਮਿਕਾ ਬੜੀ ਮਹੱਤਵਪੂਰਨ ਹੈ ਕਿਉਂਕਿ ਜਿਹੜੇ ਅਧਿਆਪਕ ਸਮਾਜ ਕਲਿਆਣ ਦੀ ਭਾਵਨਾ ਨਾਲ ਭਰੇ ਹੋਣਗੇ ਉਹ ਹੀ ਚੰਗੀ ਕੌਮ ਦੀ ਉਸਾਰੀ ਵਿਚ ਆਪਣਾ ਬਹੁਮੁੱਲਾ ਯੋਗਦਾਨ ਪਾ ਸਕਣਗੇ। ਉਨ੍ਹਾਂ ਸਕੂਲ ਵਿਕਾਸ ਵਿਚ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਦੁਆਰਾ ਕੀਤੇ ਕਾਰਜਾਂ ਬਾਰੇ ਚਾਨਣਾ ਪਾਇਆ ਅਤੇ ਸਨਮਾਨਤ ਹੋਏ ਅਧਿਆਪਕਾਂ ਨੂੰ ਮੁਬਾਰਕਬਾਦ ਦਿ’ਤੀ।ਉਨ੍ਹਾਂ ਆਸ ਪ੍ਰਗਟਾਈ ਕਿ ਅਧਿਆਪਕ ਆਉਣ ਵਾਲੇ ਸਮੇਂ ਵਿਚ ਵਧੇਰੇ ਵਚਨਬ’ਧ ਹੋਣਗੇ।ਇਸ ਮੌਕੇ ਸਕੂਲ ਦੇ ਅਕਾਦਮਿਕ ਤੇ ਸਹਿ ਅਕਾਦਮਿਕ ਖੇਤਰ ਵਿੱਚ ਯੋਗਦਾਨ ਪਾਉਣ ਵਾਲੇ ੩੩ ਅਧਿਆਪਕਾਂ ਨੂੰ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ।
ਸੈਮੀਨਾਰ ਵਿੱਚ ਸ੍ਰੀਮਤੀ ਮੀਨਾਕਸ਼ੀ ਅਤੇ ਸ੍ਰੀਮਤੀ ਕਵਲਇੰਦਰ ਕੌਰ ਨੇ ਵਿਦਿਆਰਥੀ ਜੀਵਨ ਵਿਚ ਨੈਤਿਕ ਕਦਰਾਂ ਕੀਮਤਾਂ ‘ਤੇ ਆਪਣੇ ਵਿਚਾਰ ਪੇਸ਼ ਕੀਤੇ। ਮੰਚ ਸੰਚਾਲਨ ਸ੍ਰੀਮਤੀ ਰਵਿੰਦਰ ਅਟਵਾਲ ਤੇ ਸ੍ਰੀਮਤੀ ਜਤਿੰਦਰ ਕੌਰ ਨੇ ਭਾਵਪੂਰਤ ਢੰਗ ਨਾਲ ਕੀਤਾ। ਪ੍ਰਬੰਧਕ ਮੈਡਮ ਰਸ਼ਮੀ ਬਿੰਦਰਾ ਨੇ ਆਏ ਹੋਏ ਪ੍ਰਤਿਭਾਗੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਟਾਫ ਹਾਜ਼ਰ ਸੀ।
Check Also
ਵਾਤਾਵਰਨ ਦਿਵਸ ‘ਤੇ ਮਾਪਿਆਂ ਅਤੇ ਬੱਚਿਆਂ ਨੂੰ ਵੰਡੇ ਕੱਪੜੇ ਦੇ ਬੈਗ
ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਤਰਵਿੰਦਰ ਕੌਰ ਅਤੇ ਬੀ.ਐਨ.ਓ ਵਿਪਨ …