Wednesday, July 29, 2026

ਪੰਜ ਲੱਖ ਤੱਕ ਦੇ ਮੁਫ਼ਤ ਇਲਾਜ਼ ਲਈ ਆਪਣੇ ਈ-ਕਾਰਡ ਬਣਵਾਉਣ ਲਾਭਪਾਤਰੀ- ਐਸ.ਡੀ.ਐਮ ਜੌਹਲ

ਕਾਮਨ ਸਰਵਿਸ ਸੈਂਟਰਾਂ ਤੇ ਸੇਵਾ ਕੇਂਦਰਾਂ ਵਿਚੋਂ ਬਣਵਾਏ ਜਾ ਸਕਦੇ ਹਨ ਕਾਰਡ

ਨਵਾਂਸ਼ਹਿਰ, 7 ਮਾਰਚ (ਪੰਜਾਬ ਪੋਸਟ ਬਿਊਰੋ) – ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ ਰਜਿਸਟਰਡ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਨੇ ਸਬ-ਡਵੀਜ਼ਨ ਨਵਾਂਸ਼ਹਿਰ ਦੇ ਸਮੂਹ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਆਪਣੇ ਈ-ਕਾਰਡ ਜ਼ਰੂਰ ਬਣਵਾਉਣ।ਉਨ੍ਹਾਂ ਕਿਹਾ ਕਿ ਇਸ ਕਾਰਡ ਨਾਲ ਲਾਭਪਾਤਰੀ ਪਰਿਵਾਰ ਨੂੰ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ 5 ਲੱਖ ਰੁਪਏ ਤੱਕ ਦੇ ਇਲਾਜ਼ ਦੀ ਮੁਫ਼ਤ ਸੁਵਿਧਾ ਮਿਲਦੀ ਹੈ।ਸਬ-ਡਵੀਜ਼ਨ ਨਵਾਂਸ਼ਹਿਰ ਦੇ ਵੱਖ-ਵੱਖ ਪਿੰਡਾਂ ਦੇ ਕਾਮਨ ਸਰਵਿਸ ਸੈਂਟਰਾਂ ਅਤੇ ਸੇਵਾ ਕੇਂਦਰਾਂ ਵਿਚ ਈ-ਕਾਰਡ ਬਣਾਏ ਜਾ ਰਹੇ ਹਨ।
                    ਉਨ੍ਹਾਂ ਦੱਸਿਆ ਕਿ ਨੀਲੇ ਕਾਰਡ ਧਾਰਕ, ਜੇ-ਫਾਰਮ ਹੋਲਡਰ ਕਿਸਾਨ, ਰਜਿਸਟਰਡ ਉਸਾਰੀ ਕਿਰਤੀ, ਛੋਟੇ ਵਪਾਰੀ ਅਤੇ ਮਾਨਤਾ ਪ੍ਰਾਪਤ ਪੀਲੇ ਕਾਰਡ ਧਾਰਕ ਪੱਤਰਕਾਰ ਇਹ ਕਾਰਡ ਬਣਵਾ ਸਕਦੇ ਹਨ। ਉਨ੍ਹਾਂ ਸਬ-ਡਵੀਜ਼ਨ ਦੇ ਸਮੂਹ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ ਅਤੇ ਹੋਰ ਪਤਵੰਤੇ ਸੱਜਣਾਂ ਨੂੰ ਇਸ ਮੁਹਿੰਮ ਵਿਚ ਪੂਰਨ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਉਹ ਲਾਭਪਾਤਰੀਆਂ ਨੂੰ ਕਾਮਨ ਸਰਵਿਸ ਸੈਂਟਰਾਂ ਅਤੇ ਸੇਵਾ ਕੇਂਦਰਾਂ ਵਿਚੋਂ ਈ-ਕਾਰਡ ਬਣਵਾਉਣ ਲਈ ਪ੍ਰੇਰਿਤ ਕਰਨ, ਤਾਂ ਜੋ ਉਨ੍ਹਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।

Check Also

ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …