ਨਵਾਂਸ਼ਹਿਰ, 8 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-
ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਏ.ਐਸ ਗਰੇਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ’ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 10 ਅਪ੍ਰੈਲ 2021 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ।ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਕ੍ਰਿਮੀਨਲ ਕਪਾਊਂਡੇਬਲ ਕੇਸ, ਚੈਕ ਬਾਉਂਸ ਨਾਲ ਸਬੰਧਤ ਕੇਸ, ਮੈਟਰ ਐਕਸੀਡੈਂਟ ਕਲੇਮ, ਟ੍ਰਿਬਿਊਨਲ ਨਾਲ ਸਬੰਧਤ ਕੇਸ, ਵਿਵਾਹਿਕ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਤੇ ਪਾਣੀ ਦੇ ਬਿੱਲ, ਬੈਂਕਾਂ ਦੇ ਕੇਸ, ਬੀ.ਐਸ.ਐਨ.ਐਲ ਆਦਿ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫ਼ੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਲੋਕ ਅਦਾਲਤ ਵਿਚ ਫ਼ੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media