ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ) – 5-7 ਮਾਰਚ ਨੂੰ ਗੋਰਮਿੰਟ ਮਹਿੰਦਰਾ ਕਾਲਜ ਪਟਿਆਲਾ ਵਿਖੇ ਆਯੋਜਿਤ ਕੀਤੀ ਗਈ ਜੂਨੀਅਰ ਪੰਜਾਬ ਸਟੇਟ
ਫੈਨਸਿੰਗ ਚੈਂਪੀਅਨਸ਼ਿਪ 2020-21 ਵਿੱਚ ਇੱਕ ਵਾਰ ਚੀਫ਼ ਖ਼ਾਲਸਾ ਦੀਵਾਨ ਦੁਆਰਾ ਸੰਚਾਲਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਨੇ ਆਪਣੀ ਯੋਗਤਾ ਸਿੱਧ ਕੀਤੀ।ਸਕੂਲ ਦੇ ਪੰਜ ਵਿਦਿਆਰਥੀਆਂ ਹਰਸੁਮੀਤ ਸਿੰਘ ਅੱਠਵੀਂ-ਕੇ, ਗੁਰਸ਼ਾਨ ਸਿੰਘ ਅੱਠਵੀਂ-ਕੇ, ਹਰਪਵਿਤ ਸਿੰਘ ਅੱਠਵੀਂ-ਸੀ, ਅਭਿਨੰਦਨ ਸਿੰਘ +1-ਏ ਅਤੇ ਗੁਰਲਾਲ ਸਿੰਘ +2-ਐਚ ਨੇ ਫੈਨਸਿੰਗ ਦੇ ਢੋਲਿ ਅਤੇ ਸ਼ੳਬਰੲ ਓਵੲਨਟ ਵਿੱਚ ਭਾਗ ਲਿਆ ਅਤੇ ਤੀਸਰਾ ਸਥਾਨ ਹਾਸਲ ਕਰਕੇ ਕਾਂਸੇ ਦਾ ਤਗਮਾ ਹਾਸਲ ਕੀਤਾ।
ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਚੇਅਰਮੈਨ ਸੀ.ਕੇ.ਡੀ ਸਕੂਲਜ਼ ਭਾਗ ਸਿੰਘ ਅਣਖੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ, ਅਮਰਜੀਤ ਸਿੰਘ ਵਿਕਰਾਂਤ, ਸਥਾਨਕ ਪ੍ਰਧਾਨ ਹਰਮਿੰਦਰ ਸਿੰਘ, ਮੈਂਬਰ ਇੰਚਾਰਜ ਪ੍ਰੋ੍ਰ. ਹਰੀ ਸਿੰਘ, ਸਕੂਲ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਅਤੇ ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਨੇ ਵਿਦਿਆਰਥੀਆਂ ਦੇ ਸਕੂਲ ਪਹੁੰਚਣ ‘ਤੇ ਉਨ੍ਹਾਂ ਦੀ ਇਸ ਸਫਲਤਾ ਤੇ ਵਧਾਈ ਦਿੱਤੀ ਅਤੇ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਫੈਨਸਿੰਗ ਕੋਚ ਸ਼ਰਦ ਕੁਮਾਰ ਵੀ ਹਾਜ਼ਰ ਸਨ ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ਵਿੱਚ ਜਿਲ੍ਹੇ `ਚੋਂ ਹਾਸਲ ਕੀਤੀਆਂ ਸ਼ਾਨਦਾਰ ਪੁਜ਼ੀਸ਼ਨਾਂ
ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਅਕਾਦਮਿਕ ਉਤਮਤਾ ਦੀ ਆਪਣੀ …
Punjab Post Daily Online Newspaper & Print Media