Tuesday, September 29, 2026

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦਾ ਯੂਨੀਵਰਸਿਟੀ ’ਚ ਪਹਿਲਾ ਸਥਾਨ

ਅੰਮ੍ਰਿਤਸਰ, 9 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ.ਏ ਐਲ.ਐਲ.ਬੀ ਡਿਗਰੀ ਦੇ ਐਲਾਨੇ ਗਏ ਨਤੀਜ਼ਿਆਂ ’ਚੋਂ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।
                  ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਅਮਨਦੀਪ ਕੌਰ ਮੱਲ੍ਹੀ ਨੇ 76.90 ਨੰਬਰਾਂ ਨਾਲ ਯੂਨੀਵਰਸਿਟੀ ’ਚ ਪਹਿਲਾਂ ਸਥਾਨ ਹਾਸਲ ਕੀਤਾ ਅਤੇ ਬੀ. ਕਾਮ (ਲਾਅਜ਼) ਦੇ ਐਲਾਨੇ ਗਏ ਨਤੀਜ਼ਿਆਂ ’ਚ ਰੁਪਿੰਦਰ ਕੌਰ ਨੇ 76.86 ਨੰਬਰਾਂ ਨਾਲ ਯੂਨੀਵਰਸਿਟੀ ’ਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ।ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜ਼ਮੈਂਟ ਵੱਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …