ਅੰਮ੍ਰਿਤਸਰ, 9 ਮਾਰਚ (ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਦੇ ਮੋਟਰ ਵਹੀਕਲ ਇੰਸਪੈਕਟਰ ਗੁਰਮੀਤ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਗੁਰਮੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ ਤੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਨੇ ਸਾਂਝੇ ਤੌਰ ’ਤੇ ਗੁਰੂ ਬਖ਼ਸ਼ਿਸ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਇਸ ਦੌਰਾਨ ਗੁਰਮੀਤ ਸਿੰਘ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਾਨਵਤਾ ਲਈ ਮਾਨਸਿਕ ਤ੍ਰਿਪਤੀ ਦਾ ਸੋਮਾ ਹਨ ਤੇ ਇਥੇ ਆ ਕੇ ਉਨ੍ਹਾਂ ਨੂੰ ਸਕੂਮ ਪ੍ਰਾਪਤ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਰਮਲ ਸਿੰਘ ਇੰਚਾਰਜ ਗੱਡੀਆਂ ਵੀ ਮੌਜੂਦ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …