ਨਵਾਂਸ਼ਹਿਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਵਿਸ਼ਵ ਹੁਨਰ ਮੁਕਾਬਲੇ ਵਿੱਚ ਭਾਗ ਲੈਣ ਦੇ ਚਾਹਵਾਨ ਨੌਜਵਾਨਾਂ ਲਈ ਪੰਜਾਬ ਹੁਨਰ ਮੁਕਾਬਲਾ 2022 ਕਰਵਾਇਆ ਜਾ ਰਿਹਾ ਹੈ, ਜਿਸ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਇਹ ਹੁਨਰ ਮੁਕਾਬਲਾ ਪਹਿਲਾਂ ਜ਼ਿਲ੍ਹਾ ਪੱਧਰ ਅਤੇ ਫਿਰ ਸਟੇਟ ਪੱਧਰ ’ਤੇ ਕਰਵਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਸਟੇਟ ਪੱਧਰ ਦੇ ਜੇਤੂ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿੱਚ ਹਿੱਸਾ ਲੈਣ ਦੇ ਯੋਗ ਹੋਣਗੇ ਅਤੇ ਰਾਸ਼ਟਰੀ ਪੱਧਰ ਦੇ ਜੇਤੂ ਨੂੰ ਚੀਨ ਵਿਚ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲੇ ਵਿਚ ਭਾਗ ਲੈਣ ਦਾ ਮੌਕਾ ਮਿਲੇਗਾ।ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿੱਚ 1 ਜਨਵਰੀ 1999 ਜਾਂ ਇਸ ਤੋਂ ਬਾਅਦ ਜਨਮੇ ਨੌਜਵਾਨ ਭਾਗ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਦੇ ਮੁਕਾਬਲੇ 5 ਤੋਂ 7 ਅਪ੍ਰੈਲ 2021 ਤੱਕ ਅਤੇ ਸਟੇਟ ਪੱਧਰ ਦੇ ਮੁਕਾਬਲੇ 5 ਤੋਂ 7 ਮਈ 2021 ਤੱਕ ਕਰਵਾਏ ਜਾਣਗੇ।ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਦੇ ਚਾਹਵਾਨ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਵੈਬਸਾਈਟ ’ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
Check Also
ਵਿਆਹ ਦੀ ਵਰ੍ਹੇਗੰਢ ਮੁਬਾਰਕ – ਮਨਿੰਦਰ ਪਾਲ ਸਿੰਘ ਅਤੇ ਕਮਲਪ੍ਰੀਤ ਕੌਰ
ਸੰਗਰੂਰ, 21 ਨਵੰਬਰ (ਜਗਸੀਰ ਲੌਂਗਵਾਲ) – ਮਨਿੰਦਰ ਪਾਲ ਸਿੰਘ ਅਤੇ ਕਮਲਪ੍ਰੀਤ ਕੌਰ ਵਾਸੀ ਸੰਗਰੂਰ ਨੇ …