ਅੰਮ੍ਰਿਤਸਰ, 9 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ, ਖ਼ਾਲਸਾ ਕਾਲਜ ਆਫ਼ ਨਰਸਿੰਗ, ਖ਼ਾਲਸਾ ਕਾਲਜ ਚਵਿੰਡਾ ਦੇਵੀ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਵੂਮੈਨ ਦਿਵਸ ਮਨਾਇਆ ਗਿਆ।
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪ੍ਰਿੰਸੀਪਲ ਡਾ. ਪੀ.ਕੇ ਕਪੂਰ ਦੇ ਸਹਿਯੋਗ ਨਾਲ ਮਨਾਏ ਵੁਮੈਨ ਦਿਵਸ ਮੌਕੇ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਪਤਨੀ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਅਤੇ ਐਜ਼ੂਕੇਸ਼ਨ ਕਾਲਜ ਵਿਖੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਪ੍ਰੋਗਰਾਮ ਮੌਕੇ ਆਲ ਇੰਡੀਆ ਚੈਰੀਟੇਬਲ ਸੋਸਾਇਟੀ ਦੇ ਪ੍ਰਧਾਨ ਡਾ. ਇੰਦਰਜੀਤ ਕੌਰ, ਅਮਨਦੀਪ ਗਰੁੱਪ ਆਫ਼ ਐਜ਼ੂਕੇਸ਼ਨ ਇੰਸਟੀਚਿਊਟ ਦੇ ਐਮ.ਡੀ ਡਾ. ਅਨੂਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਵੈਟਰਨਰੀ ਕਾਲਜ ਵਿਖੇ ਸ੍ਰੀਮਤੀ ਛੀਨਾ ਨੇ ਸਪੋਰਟਸ ਰੂਮ ਦਾ ਉਦਘਾਟਨ ਵੀ ਕੀਤਾ ਅਤੇ ਵਿਦਿਆਰਥਣਾਂ ਨੂੰ ਆਤਮ ਨਿਰਭਰ ਅਤੇ ਸੁਹਿਰਦ ਸਮਾਜ ਦੀ ਸਿਰਜਨਾ ਲਈ ਆਪਣਾ ਅਹਿਮ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਆਏ ਮਹਿਮਾਨਾਂ ਨੇ ਉਨ੍ਹਾਂ ਸਾਰੀਆਂ ਮਹਾਨ ਔਰਤਾਂ ਬਾਰੇ ਜਾਣਕਾਰੀ ਦਿੱਤੀ, ਜਿੰਨ੍ਹਾਂ ਨੇ ਨਾ ਸਿਰਫ਼ ਅਕਾਦਮਿਕ ਸਗੋਂ ਹਰੇਕ ਖੇਤਰ ’ਚ ਆਪਣੀ ਸਿਆਣਪ, ਬਹਾਦਰੀ ਅਤੇ ਗਿਆਨ ਨਾਲ ਸਮਾਜ ਨੂੰ ਨਵੀਂ ਸੇਧ ਪ੍ਰਦਾਨ ਕੀਤੀ।
ਇਸੇ ਤਰ੍ਹਾਂ ਚਵਿੰਡਾ ਦੇਵੀ ਕਾਲਜ ਵਿਖੇ ਕਾਲਜ ਪਿ੍ਰੰਸੀਪਲ ਡਾ. ਐਚ.ਬੀ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਧੁਨਿਕ ਸਮਾਜ ’ਚ ਔਰਤਾਂ ਨੂੰ ਆਪਣੇ ਹੱਕਾਂ ਦੇ ਨਾਲ-ਨਾਲ ਫ਼ਰਜ਼ਾਂ ਪ੍ਰਤੀ ਵੀ ਜਾਗਰੂਕ ਹੋਣ ਦੀ ਲੋੜ ਹੈ।ਪੰਜਾਬੀ ਵਿਭਾਗ ਇੰਚਾਰਜ਼ ਡਾ. ਪ੍ਰਭਜੀਤ ਕੌਰ ਨੇ ਵਿਦਿਆਰਥੀਆਂ ਨੂੰ ਖੁਦ ‘ਤੇ ਭਰੋਸਾ ਰੱਖਣ ਅਤੇ ਹਿੰਮਤ ਨਾਲ ਸਮਾਜ ’ਚ ਵਿਚਰਦਿਆਂ ਆਤਮ ਰੱਖਿਆ ਦੇ ਨਾਲ-ਨਾਲ ਸਮਾਜ ਦੀ ਜਿੰਮੇਵਾਰੀ ਚੁੱਕਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।
ਇਸੇ ਤਰ੍ਹਾਂ ਨਰਸਿੰਗ ਕਾਲਜ ਦੇ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੇ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਅਤੇ ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਸਮੲਗਮ ‘ਚ ਆਪਣਾ ਯੋਗਦਾਨ ਪਾਇਆ।
ਇਸ ਮੌਕੇ ਵਿਦਿਆਰਥੀਆਂ ਵਲੋਂ ਸਮਾਜ ’ਚ ਔਰਤ ਦੇ ਦਰਜ਼ੇ ਨੂੰ ਦਰਸਾਉਂਦਾ ਨਾਟਕ, ਪੇਟਿੰਗ, ਭਾਸ਼ਣ ਅਤੇ ਕਵਿਤਾ ਆਦਿ ਵੰਨਗੀਆਂ ਪੇਸ਼ ਕੀਤੀਆਂ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …