ਅੰਮ੍ਰਿਤਸਰ, 9 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਕ੍ਰਿਕਟ ਖਿਡਾਰੀ ਅਯੂਸ਼ ਰਾਵਤ ਨੇ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ
(ਏ.ਜੀ.ਏ) ਅੰਮ੍ਰਿਤਸਰ ਵਲੋਂ ਕਰਵਾਏ ਗਏ ਰਿਚ ਕੁੱਕ ਜੂਨੀਅਰ ਲੀਗ ਕ੍ਰਿਕਟ ਟੂਰਨਾਮੈਂਟ ’ਚ ਭਾਗ ਲੈ ਕੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ।ਉਸ ਨੇ 6 ਮੈਚਾਂ ’ਚ ‘ਮੈਨ ਆਫ ਦ ਮੈਚ ਖਿਤਾਬ’ ਅਤੇ ‘ਮੈਨ ਆਫ਼ ਦ ਸੀਰੀਜ਼’ ਦੀ ਟਰਾਫੀ ’ਤੇ ਵੀ ਕਬਜ਼ਾ ਕੀਤਾ।
ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਵਿਦਿਆਰਥੀ ਦੀ ਇਸ ਜਿੱਤ ’ਤੇ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਸਕੂਲ ਦੇ ਖੇਡ ਇੰਚਾਰਜ਼ ਰਣਕੀਰਤ ਸਿੰਘ ਸੰਧੂ ਦੀ ਯੋਗ ਅਗਵਾਈ ਆਯੂਸ਼ ਰਾਵਤ ਨੇ ਸਖ਼ਤ ਅਭਿਆਸ ਕਰਕੇ ਏ.ਜੀ.ਏ ਕ੍ਰਿਕਟ ਅਕੈਡਮੀ ਵੱਲੋਂ ਖੇਡਦਿਆਂ ਹੋਇਆਂ ਟੂਰਨਾਮੈਂਟ ’ਚ ਕੁੱਲ 560 ਦੌੜਾਂ ਬਣਾ ਕੇ 18 ਵਿਕਟਾਂ ਹਾਸਲ ਕੀਤੀਆਂ।
ਡਾ. ਗੋਗੋਆਣੀ ਨੇ ਕਿਹਾ ਕਿ ਗਵਰਨਿੰਗ ਕੌਂਸਲ ਦੀ ਯੋਗ ਅਗਵਾਈ ’ਚ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਉਪਲੱਬਧ ਹਨ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਪਣੇ ਸੰਦੇਸ਼ ’ਚ ਸਕੂਲ ਸਟਾਫ, ਖਿਡਾਰੀ ਅਯੂਸ਼ ਰਾਵਤ ਅਤੇ ਉਸ ਦੇ ਕੋਚ ਸਚਿਨ ਸਚਦੇਵਾ ਨੂੰ ਵਧਾਈ ਦਿੰਦਿਆਂ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ।
Check Also
ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …
Punjab Post Daily Online Newspaper & Print Media