ਅੰਮ੍ਰਿਤਸਰ, 9 ਮਾਰਚ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ।ਸਮੂਹ ਸਟਾਫ਼ ਅਤੇ ਸਕੂਲ ਵਿਦਿਆਰਥਣਾਂ ਵਲੋਂ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਅਤੇ ਕੀਰਤਨ ਕੀਤਾ ਗਿਆ। ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਉਣ ਪੁੱਜੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ ਦੱਸਿਆ ਕਿ ਵਿਦਿਆਰਥੀਆਂ ਦੀ ਪ੍ਰੀਖਿਆਵਾਂ ’ਚ ਸ਼ਾਨਦਾਰ ਕਾਰਗੁਜ਼ਾਰੀ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਅਰਦਾਸ ਦਿਵਸ ਦੀ ਗਵਰਨਿੰਗ ਕੌਂਸਲ ਦੀ ਪੁਰਾਤਨ ਪ੍ਰਥਾ ਹੈ।
ਸਿੱਖ ਇਤਿਹਾਸ ਖੋਜ਼ ਕੇਂਦਰ ਦੇ ਸਾਬਕਾ ਮੁੱਖੀ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਰੰਸੀਪਲ ਡਾ: ਇੰਦਰਜੀਤ ਸਿੰਘ ਗੋਗੋਆਣੀ ਨੇ ਬੱਚਿਆਂ ਨੂੰ ਗੁਰਬਾਣੀ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਗੁਰਬਾਣੀ ਦੀ ਨਿੱਜੀ ਜਿੰਦਗੀ ’ਚ ਮਹੱਤਤਾ ਬਾਰੇ ਦੱਸਦਿਆਂ ਬੱਚਿਆਂ ਦੀ ਭਵਿੱਖ ’ਚ ਸ਼ਾਨਦਾਰ ਉਪਲਬੱਧੀਆਂ ਹਾਸਲ ਕਰਨ ਦੀ ਕਾਮਨਾ ਕੀਤੀ।
ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਸਿਰੋਪੇ ਭੇਟ ਕੀਤੇ ।ਸਰਦੂਲ ਸਿੰਘ ਮੰਨਨ ਨੇ ਪ੍ਰਿੰ. (ਡਾ.) ਗੋਗੋਆਣੀ, ਪ੍ਰਿੰ. ਨਾਗਪਾਲ ਨਾਲ ਮਿਲ ਕੇ ਧਾਰਮਿਕ ਪ੍ਰੀਖਿਆਵਾਂ ’ਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਗੁਰੂ ਦਾ ਲੰਗਰ ਵਰਤਾਇਆ ਗਿਆ।
ਸਮਾਗਮ ’ਚ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਕੰਵਲਜੀਤ ਸਿੰਘ ਸ਼ਾਮਲ ਸਨ।
Check Also
ਚਾਈਨਾ ਡੋਰ ਦੀ ਵਿਕਰੀ ਰੋਕਣ ਲਈ ਪੁਲਿਸ ਨਾਲ ਮਿਲ ਕੇ ਕੰਮ ਕਰਨਗੇ ਤਹਿਸੀਲਦਾਰ- ਡੀ.ਸੀ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹੇ ਵਿੱਚੋਂ ਚਾਈਨਾ …