ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿੱਚ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।ਇਹ ਪਾਬੰਦੀ ਦਾ ਹੁਕਮ 2 ਮਈ 2021 ਤੱਕ ਲਾਗੂ ਰਹੇਗਾ।
ਇਸੇ ਦੌਰਾਨ ਡਿਪਟੀ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ‘ਚ ਪਤੰਗ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਉਨਾਂ ਕਿਹਾ ਕਿ ਇਸ ਡੋਰ ਤੋਂ ਵਾਪਰਨ ਵਾਲੇ ਹਾਦਸਿਆਂ ਤੋਂ ਬਚਾਅ ਲਈ ਇਹ ਪਾਬੰਦੀ ਲਗਾਉਣੀ ਜ਼ਰੂਰੀ ਹੈ।ਇਹ ਹੁਕਮ ਸਖਤੀ ਨਾਲ 4 ਮਈ 2021 ਤੱਕ ਲਾਗੂ ਰਹੇਗਾ।