Saturday, September 26, 2026

ਯੂਨੀਵਰਸਿਟੀ ਤੋਂ ਸੇਵਾ ਮੁਕਤ ਅਫਸਰਾਂ ਦੀ ਵਿਦਾਇਗੀ ਪਾਰਟੀ ਦਾ ਆਯੋਜਨ

ਅੰਮ੍ਰਿਤਸਰ, 10 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਸੇਵਾ ਮੁਕਤ ਸਹਾਇਕ ਰਜਿਸਟਰਾਰ ਸ੍ਰੀਮਤੀ ਕੁਲਦੀਪ ਕੌਰ, ਸ੍ਰੀਮਤੀ ਅਵਤਾਰ ਕੌਰ ਤੇ ਹਰਜਿੰਦਰ ਸਿੰਘ ਸਹਾਇਕ ਰਜਿਸਟਰਾਰ, ਨਿਗਰਾਨ ਗੁਰਸ਼ਿੰਦਰ ਸਿੰਘ, ਸੁਖਬੀਰ ਸਿੰਘ, ਤੇ ਸ੍ਰੀਮਤੀ ਮਨਜੀਤ ਕੌਰ ਦੀ ਵਿਦਾਇਗੀ ਪਾਰਟੀ ਸਬੰਧੀ ਸਨਮਾਨ ਸਮਾਗਮ ਯੂਨੀਵਰਸਿਟੀ ਆਫ਼ੀਸਰਜ਼ ਐਸੋਸੀਏਸ਼ਨ ਵਲੋਂ ਗੈਸਟ ਹਾਊਸ ਵਿਖੇ ਕੀਤਾ ਗਿਆ।
                     ਪ੍ਰੋ. (ਡਾ.) ਸਰਬਜੋਤ ਸਿੰਘ ਬਹਿਲ ਡੀਨ ਵਿਦਿਅਕ ਮਾਮਲੇ, ਪ੍ਰੋ. (ਡਾ.) ਹਰਦੀਪ ਸਿੰਘ ਡੀਨ ਵਿਦਿਆਰਥੀ ਭਲਾਈ ਅਤੇ ਪੋ੍ਰ. (ਡਾ.) ਕਰਨਜੀਤ ਸਿੰਘ ਕਾਹਲੋਂ ਰਜਿਸਟਰਾਰ ਉਚੇਚੇ ਤੌਰ ‘ਤੇ ਹਾਜ਼ਰ ਹੋਏ।ਉਨ੍ਹਾਂ ਵਲੋਂ ਸੇਵਾ ਮੁਕਤ ਹੋਣ ਵਾਲੇ ਅਫਸਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਆਫ਼ੀਸਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਪਵਨ ਸ਼ਰਮਾ ਨੇ ਡੀਨ ਵਿਦਿਅਕ ਮਾਮਲੇ, ਡੀਨ ਵਿਦਿਆਰਥੀ ਭਲਾਈ, ਰਜਿਸਟਰਾਰ, ਸੇਵਾ ਮੁਕਤ ਹੋ ਰਹੇ ਅਫਸਰਾਂ ਅਤੇ ਉਨ੍ਹਾਂ ਨਾਲ ਆਏ ਪ੍ਰੀਵਾਰ ਦੇ ਮੈਂਬਰਾਂ ਨੂੰ ‘ਜੀ ਆਇਆਂ’ ਕਿਹਾ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿਤੀਆਂ।ਸਕੱਤਰ ਹਰਮਿੰਦਰ ਸਿੰਘ ਟਿੰਨਾ ਨੇ ਸੇਵਾ ਮੁਕਤ ਹੋ ਰਹੇ ਅਫਸਰਾਂ ਨੂੰ ਕਿਹਾ ਕਿ ਲੋੜ ਪੈਣ ‘ਤੇ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ, ਉਹ ਅਤੇ ਸੇਵਾ ਮੁਕਤ ਹੋ ਗਏ ਅਫਸਰ ਉਨ੍ਹਾਂ ਦੇ ਪ੍ਰੀਵਾਰ ਵਾਂਗ ਹਨ, ਉਹ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਲਈ ਹਰ ਵੇਲੇ ਤਿਆਰ ਹਨ।
                     ਇਸ ਮੌਕੇ ਤੇਜਿੰਦਰ ਸਿੰਘ ਵਾਈਸ ਪ੍ਰਧਾਨ, ਨਰੇਸ਼ ਨੰਦਨ ਜੁਆਇੰਟ ਸੈਕਟਰੀ, ਅਜਮੇਰ ਸਿੰਘ ਖਜ਼ਾਨਚੀ, ਡਾ. ਰਾਜੇਸ਼ ਕਾਲੀਆ, ਤੀਰਥ ਸਿੰਘ, ਸ੍ਰੀਮਤੀ ਗੁਰਮੀਤ ਕੌਰ, ਜਤਿੰਦਰ ਸਿੰਘ, ਮਨਵਿੰਦਰ ਸਿੰਘ, ਜਗੀਰ ਸਿੰਘ ਅਤੇ ਕਾਫੀ ਗਿਣਤੀ ‘ਚ ਯੂਨੀਵਰਸਿਟੀ ਕਰਮਚਾਰੀ ਹਾਜ਼ਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …