ਸ਼ੋਕ ਸਭਾ ਦੌਰਾਨ ਢੱਡੇ ਨੂੰ ਸ਼ਰਧਾਂਜਲੀ ਭੇਟ, ਬਾਅਦ ਦੁਪਹਿਰ ਦਫ਼ਤਰ ਰਹੇ ਬੰਦ
ਅੰਮ੍ਰਿਤਸਰ, 10 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਮੈਂਬਰ ਗੁਰਤੇਜ ਸਿੰਘ ਢੱਡੇ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ
ਗਹਿਰਾ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ।ਗੁਰਤੇਜ ਸਿੰਘ ਢੱਡੇ ਬਠਿੰਡਾ ਜ਼ਿਲ੍ਹੇ ਦੇ ਹਲਕਾ ਮੌੜ ਮੰਡੀ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸਨ।ਉਹ ਅੰਤ੍ਰਿੰਗ ਕਮੇਟੀ ਦੇ ਮੈਂਬਰ ਵੀ ਰਹੇ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਤੇਜ ਸਿੰਘ ਦੇ ਚਲਾਣੇ ਨੂੰ ਪੰਥਕ ਘਾਟਾ ਕਰਾਰ ਦਿੱਤਾ।ਬੀਬੀ ਜਗੀਰ ਕੌਰ ਨੇ ਕਿਹਾ ਕਿ ਢੱਡੇ ਧਾਰਮਿਕ ਖੇਤਰ ਵਿਚ ਲੰਮੇ ਅਰਸੇ ਤੋਂ ਕਾਰਜਸ਼ੀਲ ਸਨ ਅਤੇ ਪੰਥਕ ਰਵਾਇਤਾਂ ਤੇ ਸਿਧਾਂਤਾਂ ਦੀ ਪਹਿਰੇਦਾਰੀ ਕਰਨ ਵਾਲੀ ਸ਼ਖ਼ਸੀਅਤ ਸਨ।ਬੀਬੀ ਜਗੀਰ ਨੇ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਗੁਰਤੇਜ ਸਿੰਘ ਢੱਡੇ ਦੇ ਚਲਾਣੇ ’ਤੇ ਸ਼ੋਕ ਸਭਾ ਕੀਤੀ ਗਈ, ਜਿਸ ਵਿਚ ਮੂਲ ਮੰਤਰ ਅਤੇ ਗੁਰ ਮੰਤਰ ਦੇ ਪਾਠ ਮਗਰੋਂ ਅਰਦਾਸ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਢੱਡੇ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕੀਤਾ।ਸ਼ੋਕ ਸਭਾ ਸਮੇਂ ਅੰਤ੍ਰਿੰਗ ਮੈਂਬਰ ਅਮਰੀਕ ਸਿੰਘ ਸ਼ਾਹਪੁਰ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਜਰਨੈਲ ਸਿੰਘ ਡੋਗਰਾਂਵਾਲਾ, ਕੁਲਵੰਤ ਸਿੰਘ ਮੰਨਣ, ਸਤਪਾਲ ਸਿੰਘ ਤਲਵੰਡੀ ਭਾਈ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸੁਲੱਖਣ ਸਿੰਘ ਭੰਗਾਲੀ, ਗੁਰਮੀਤ ਸਿੰਘ ਬੁੱਟਰ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਮੌਜੂਦ ਸੀ। ਇਸੇ ਦੌਰਾਨ ਬਾਅਦ ਦੁਪਹਿਰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਕਰ ਦਿੱਤੇ ਗਏ।
Check Also
ਆਰਟ ਗੈਲਰੀ ਦੇ 13ਵੇਂ ਸਮਰ ਕੈਂਪ ਵਿੱਚ ਸਕੂਲੀ ਬੱਚਿਆਂ ਨੂੰ ਪੇਂਟਿੰਗ ਆਰਟ ਸਿੱਖਣ ਦਾ ਮੋਕਾ ਮਿਲਿਆ – ਛੀਨਾ
ਅੰਮ੍ਰਿਤਸਰ, 1 ਜੁਲਾਈ (ਜਗਦੀਪ ਸਿੰਘ) – ਆਰਟ ਗੈਲਰੀ ਦੇ 13ਵੇਂ ਸਮਰ ਕੈਂਪ ਵਿੱਚ ਸਕੂਲੀ ਬੱਚਿਆਂ …
Punjab Post Daily Online Newspaper & Print Media