Friday, April 24, 2026

ਸ਼੍ਰੋਮਣੀ ਕਮੇਟੀ ਆਪਣੇ ਅਧਿਕਾਰਾਂ ਤੇ ਫਰਜ਼ਾਂ ਪ੍ਰਤੀ ਜਾਗਰੂਕ, ਨਸੀਹਤਾਂ ਕੋਲ ਰੱਖੇ ਹਰਜੀਤ ਸਿੰਘ ਗਰੇਵਾਲ – ਬੀਬੀ ਜਗੀਰ ਕੌਰ

ਕਿਹਾ, ਕਿਸਾਨਾਂ ਦੀ ਮਦਦ ਤੋਂ ਪਿਛੇ ਨਹੀਂ ਹਟੇਗੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 10 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਘਰਸ਼ੀ ਕਿਸਾਨਾਂ ਦੇ ਹੱਕ ਵਿਚ ਕੀਤੇ ਜਾ ਰਹੇ ਕਾਰਜ਼ਾਂ ਖਿਲਾਫ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਵੱਲੋਂ ਕੀਤੀ ਗਈ ਟਿਪਣੀ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼ਖ਼ਤ ਪ੍ਰਤੀਕਰਮ ਦਿੱਤਾ ਹੈ।
                       ਬੀਬੀ ਜਗੀਰ ਨੇ ਕਿਹਾ ਕਿ ਹਰਜੀਤ ਸਿੰਘ ਗਰੇਵਾਲ ਸਿੱਖ ਰਵਾਇਤਾਂ ਦੇ ਖਿਲਾਫ ਬਿਆਨ ਦੇ ਰਿਹਾ ਹੈ।ਉਸ ਵੱਲੋਂ ਇਹ ਕਹਿਣਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੀ ਮਦਦ ਕਿਉਂ ਕਰ ਰਹੀ ਹੈ, ਉਸ ਦੀ ਧਰਮ ਪ੍ਰਤੀ ਅਗਿਆਨਤਾ ਦਾ ਪ੍ਰਗਟਾਵਾ ਹੈ।ਗਰੇਵਾਲ ਨੂੰ ਇਹ ਨਹੀਂ ਪਤਾ ਕਿ ਗੁਰੂ ਸਾਹਿਬਾਨ ਨੇ ਹਮੇਸ਼ਾਂ ਹੀ ਸੇਵਾ ਕਾਰਜ਼ਾਂ ਨੂੰ ਪ੍ਰਮੁੱਖਤਾ ਦਿੱਤੀ ਅਤੇ ਸਮਾਜ ਨਾਲ ਖੜਨਾ ਸਿਖਾਇਆ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਅਧਿਕਾਰਾਂ ਤੇ ਫਰਜ਼ਾਂ ਪ੍ਰਤੀ ਜਾਗਰੂਕ ਹੈ ਅਤੇ ਗਰੇਵਾਲ ਨੂੰ ਆਪਣੀ ਨਸੀਹਤਾਂ ਕੋਲ ਰੱਖਣੀਆਂ ਚਾਹੀਦੀਆਂ ਹਨ।ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਸਾਨੀ ਨੂੰ ਵੱਡੀ ਵਡਿਆਈ ਦਿੱਤੀ ਅਤੇ ਖੁਦ ਖੇਤੀ ਕਰਕੇ ਮਾਰਗ ਦਰਸ਼ਨ ਕੀਤਾ।ਅੱਜ ਭਾਜਪਾ ਸਰਕਾਰ ਦੀਆਂ ਆਪਹੁਦਰੀਆਂ ਕਰਕੇ ਕਿਸਾਨੀ ਤਬਾਹੀ ਦੇ ਕਿਨਾਰੇ ਖੜ੍ਹੀ ਹੈ।ਅਜਿਹੇ ਸਮੇਂ ਹਰਜੀਤ ਸਿੰਘ ਗਰੇਵਾਲ ਨੂੰ ਕਿਸਾਨਾਂ ਨਾਲ ਖੜਨਾ ਚਾਹੀਦਾ ਹੈ ਨਾ ਕਿ ਕਿਸਾਨਾਂ ਦੀ ਮਦਦ ਕਰਨ ਵਾਲੀਆਂ ਜਥੇਬੰਦੀਆਂ ’ਤੇ ਸਵਾਲ ਕਰਨੇ ਚਾਹੀਦੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਿਖਾਏ ਗਏ ਰਸਤੇ ’ਤੇ ਚੱਲਦਿਆਂ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਭਵਿੱਖ ਵਿਚ ਵੀ ਖੜ੍ਹੀ ਰਹੇਗੀ।ਲੰਗਰ, ਰਹਿਣ ਲਈ ਪ੍ਰਬੰਧ, ਦਵਾਈਆਂ ਅਤੇ ਹੋਰ ਸੇਵਾਵਾਂ ਜਾਰੀ ਰਹਿਣਗੀਆਂ।ਉਨ੍ਹਾਂ ਕਿਹਾ ਕਿ ਭਾਜਪਾ ਆਗੂ ਨੂੰ ਸਿੱਖ ਹੁੰਦਿਆਂ ਅਜਿਹੇ ਬਿਆਨ ਸੋਭਾ ਨਹੀਂ ਦਿੰਦੇ ਅਤੇ ਉਸ ਨੂੰ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …