Saturday, September 26, 2026

ਨਵਾਂਸ਼ਹਿਰ ਤੋਂ ਖਟਕੜ੍ਹ ਕਲਾਂ ਤੱਕ ਵਿਸ਼ਾਲ ਸਾਈਕਲ ਰੈਲੀ ਨਾਲ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੀ ਸ਼ੁਰੂਆਤ 12 ਮਾਰਚ ਨੂੰ

ਨਵਾਂਸ਼ਹਿਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਵੱਲੋਂ ਆਜ਼ਾਦੀ ਦਾ 75ਵਾਂ ਵਰ੍ਹਾ 15 ਅਗਸਤ 2022 ਨੂੰ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਸ ਪ੍ਰੋਗਰਾਮ ਦੀ ਸ਼ੁਰੂਆਤ 75 ਹਫ਼ਤੇ ਪਹਿਲਾਂ 12 ਮਾਰਚ 2021 ਤੋਂ ਕੀਤੀ ਜਾ ਰਹੀ ਹੈ, ਜਿਸ ਦਾ ਵਿਸ਼ਾ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਹੈ।
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੀ ਸ਼ੁਰੂਆਤ ਕਰਨ ਲਈ ਆਜ਼ਾਦੀ ਸੰਘਰਸ਼ ਨਾਲ ਸਬੰਧਤ ਪੰਜਾਬ ਦੀਆਂ ਚਾਰ ਇਤਿਹਾਸਕ ਥਾਵਾਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਵਿਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ੍ਹ ਕਲਾਂ ਵਾਲਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੀ ਸ਼ਾਮਲ ਹੈ।ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦੀ ਸ਼ੁਰੂਆਤ 12 ਮਾਰਚ ਨੂੰ ਇਕ ਵਿਸ਼ਾਲ ਸਾਈਕਲ ਰੈਲੀ ਨਾਲ ਕੀਤੀ ਜਾਵੇਗੀ, ਜੋ ਕਿ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਤੋਂ ਸਵੇਰੇ 9 ਵਜੇ ਸ਼ੁਰੂ ਹੋ ਕੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿੳੂਜ਼ੀਅਮ, ਖਟਕੜ੍ਹ ਕਲਾਂ ਵਿਖੇ ਸਮਾਪਤ ਹੋਵੇਗੀ, ਜਿਥੇ ਸ਼ਹੀਦ-ਏ-ਆਜ਼ਮ ਦੇ ਬੁੱਤ ’ਤੇ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।ਉਨ੍ਹਾਂ ਇਸ ਸਾਈਕਲ ਰੈਲੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ, ਜਿਨ੍ਹਾਂ ਵਿਚ ਰੂਟ ਪਲਾਨ, ਸੁਰੱਖਿਆ ਪ੍ਰਬੰਧ, ਸੁਚਾਰੂ ਟ੍ਰੈਫਿਕ ਵਿਵਸਥਾ, ਪੀਣ ਵਾਲੇ ਪਾਣੀ, ਰਿਫਰੈਸ਼ਮੈਂਟ, ਪਾਇਲਟ ਗੱਡੀ, ਐਂਬੂਲੈਂਸ, ਮੈਡੀਕਲ ਟੀਮਾਂ ਦੀ ਤਾਇਨਾਤੀ ਆਦਿ ਸ਼ਾਮਿਲ ਸੀ। ਉਨ੍ਹਾਂ ਹਦਾਇਤ ਕੀਤੀ ਕਿ ਸਾਈਕਲ ਰੈਲੀ ਦੌਰਾਨ ਕੋਵਿਡ ਪ੍ਰੋਟੋਕਾਲ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿੳੂਟੀ ਮਿਹਨਤ ਤੇ ਲਗਨ ਨਾਲ ਨਿਭਾਉਣ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਜ਼ਿਲ੍ਹੇ ਵਿਚ ਅਗਲੇ 75 ਹਫ਼ਤਿਆਂ ਦੌਰਾਨ ਹਰੇਕ ਹਫ਼ਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
                     ਇਸ ਮੌਕੇ ਐਸ.ਡੀ.ਐਮ ਬੰਗਾ ਵਿਰਾਜ ਤਿੜਕੇ, ਐਸ.ਡੀ. ਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਐਸ.ਪੀ ਪ੍ਰਿਥੀਪਾਲ ਸਿੰਘ, ਜ਼ਿਲ੍ਹਾ ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਵੰਦਨਾ ਲੌਅ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਅਮਰੀਕ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਛੋਟੂ ਰਾਮ, ਸੁਪਰਡੈਂਟ ਅਮਨਦੀਪ ਸਿੰਘ, ਹਰਪਿੰਦਰ ਸਿੰਘ, ਮਦਨ ਲਾਲ, ਯਸ਼ਪਾਲ ਸਿੰਘ ਅਤੇ ਹੋਰ ਹਾਜ਼ਰ ਸਨ।

Check Also

2109 ਪੈਨਸ਼ਨਰਾਂ ਦੀ ਮੌਤ ਅਤੇ 876 ਫੈਮਿਲੀ ਪੈਨਸ਼ਨਰਾਂ ਦੀ ਜਨਮ ਮਿਤੀ ਦਾ ਰਿਕਾਰਡ ਕੀਤਾ ਜਾਵੇਗਾ ਅਪਡੇਟ

ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ) – ਇੰਜ: ਸੁਰਿੰਦਰ ਕੁਮਾਰ ਬੈਂਸ ਵੰਡ ਬਾਰਡਰ ਜੋਨ ਅੰਮ੍ਰਿਤਸਰ ਵਲੋਂ …