Saturday, April 25, 2026

ਅਧਿਆਪਕ ਦਲ ਪੰਜਾਬ ਵਲੋਂ ਨਵ-ਨਿਯੁੱਕਤ ਜ਼ਿਲਾ ਸਿੱਖਿਆ ਅਫ਼ਸਰ (ਸੈ: ਸਿ:) ਦਾ ਸਨਮਾਨ

ਸਮਰਾਲਾ, 10 ਮਾਰਚ (ਇੰਦਰਜੀਤ ਸਿੰਘ ਕੰਗ) – ਅਧਿਆਪਕ ਦਲ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਲਖਵਿੰਦਰਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਨਵ-ਨਿਯੁੱਕਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:.ਸਿ:) ਜ਼ਿਲ੍ਹਾ ਲੁਧਿਆਣਾ ਹਰਜੀਤ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਉਪਰੰਤ ਉਨ੍ਹਾਂ ਨਾਲ ਅਧਿਆਪਕ ਮਸਲਿਆਂ ਸਬੰਧੀ ਮੀਟਿੰਗ ਵੀ ਕੀਤੀ ਗਈ।
                      ਮੀਟਿੰਗ ਦੌਰਾਨ ਜ਼ਿਲ੍ਹਾ ਸਿਖਿਆ ਅਫਸਰ ਨੇ ਅਧਿਆਪਕਾਂ ਨੂੰ ਦਰਪੇਸ਼ ਮਸਲਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਸਮੁੱਚੇ ਜ਼ਿਲ੍ਹੇ ਦੇ ਅਧਿਆਪਕਾਂ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰ ਰਹੇ ਹਨ ਅਤੇ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਕਾਮਯਾਬ ਕਰਨ ਅਤੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਵਿੱਚ ਵਾਧਾ ਕਰਨਗੇ।ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਅਮਰਜੀਤ ਸਿੰਘ ਘਡਾਣੀ ਸਕੱਤਰ ਜਨਰਲ, ਰਵਿੰਦਰ ਸਿੰਘ ਦੁੱਗਰੀ ਸਟੇਟ ਮੈਂਬਰ, ਧਰਮਜੀਤ ਸਿੰਘ ਕੁਹਾੜਾ, ਹਰਪ੍ਰੀਤ ਸਿੰਘ, ਜਗਦੇਵ ਸਿੰਘ ਘੁੰਗਰਾਲੀ ਸਿੱਖਾਂ, ਰਾਮਦਾਸ ਨਸਰਾਲੀ, ਕੁਲਵਿੰਦਰਜੀਤ ਸਿੰਘ ਜ਼ੀਰਖ, ਬਲਜੀਤ ਸਿੰਘ ਫੈਜਗੜ, ਲੈਕ. ਵਿਨੋਦ ਕੁਮਾਰ, ਗੁਰਨਾਮ ਸਿੰਘ ਭੈਣੀ ਸਾਹਿਬ ਪ੍ਰੈਸ ਸਕੱਤਰ, ਰੁਪਿੰਦਰ ਸਿੰਘ ਸ਼ਾਹਪੁਰ, ਬਲਜੀਤ ਸਿੰਘ, ਲੈਕ. ਮੁਬਾਰਕ ਸਿੰਘ ਘਲੋਟੀ ਤੋਂ ਇਲਾਵਾ ਜ਼ਿਲ੍ਹਾ ਤੇ ਬਲਾਕ ਪੱਧਰੀ ਅਹੁਦੇਦਾਰ ਤੇ ਸਰਗਰਮ ਵਰਕਰ ਵੀ ਹਾਜ਼ਰ ਸਨ।

Check Also

ਸਫਾਈ ਮੁਹਿੰਮ ਨੂੰ ਮਿਲਿਆ ਵੱਡਾ ਸਹਿਯੋਗ; ਐਨ.ਜੀ.ਓਜ਼ ਨੇ ਨਗਰ ਨਿਗਮ ਨਾਲ ਮਿਲਾਇਆ ਹੱਥ

ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਆਯੋਜਿਤ ਤਿੰਨ ਦਿਨਾਂ ਦੀ ਸਫਾਈ …