Friday, March 28, 2025

ਸਿੱਖ ਇਤਿਹਾਸ ਤੋਂ ਜਾਣੂੰ ਕਰਵਾਉਂਦੀ ਦਿੱਲੀ ਕਮੇਟੀ ਵੱਲੋਂ ਲਗਾਈ ਗਈ ਪ੍ਰਦਰਸ਼ਨੀ

PPN31101403
ਨਵੀਂ ਦਿੱਲੀ, 31 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਰੋਵਰ ਦੇ ਕੰਡੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਈ ਗਈ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਉਧਘਾਟਨ ਅੱਜ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੀਤਾ।  ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁੂਸ਼ੀ ਵਿੱਚ ਲਗਾਈ ਗਈ ਇਸ ਪ੍ਰਦਰਸ਼ਨੀ ਵਿਚ ਪੰਜਾਬ ਅਤੇ ਦਿੱਲੀ ਦੇ ਉੱਘੇ ਪਬਲਿਸ਼ਰਜ਼, ਪੰਜਾਬੀ ਯੁਨੀਵਰਸਿਟੀ ਪਟਿਆਲਾ, ਭਾਸ਼ਾ ਵਿਭਾਗ, ਨੈਸ਼ਨਲ ਬੁੂੱਕ ਟਰੱਸਟ, ਦਿੱਲੀ ਕਮੇਟੀ, ਸ਼੍ਰੋਮਣੀ ਕਮੇਟੀ ਅਤੇ ਹੋਰ ਮਿਸ਼ਨਰੀ ਸੋਸਾਇਟੀਆਂ ਵੱਲੋਂ ਆਪਣੇ ਸਟਾਲ ਲਗਾਏ ਗਏ ਹਨ। ਜਿਸ ਵਿਚ ਸਿੱਖ ਧਰਮ ਅਤੇ ਗੁਰਮਤਿ ਨਾਲ ਸਬੰਧਿਤ ਸਾਰੇ ਵਿਸ਼ਿਆਂ ਦੇ ਨਾਲ ਹੀ ਸਿੱਖ ਫਲਸਫੇ, ਸਿੱਖ ਇਤਿਹਾਸ ਸਬੰਧੀ ਪੁਸੱਤਕਾਂ ਅਤੇ ਪੰਜਾਬ ਚਿਤੱਰਕਾਰ ਐਸੋਸਇਏਸ਼ਨ ਵੱਲੋਂ ਚਿਤੱਰਾਂ ਰਾਹੀਂ ਸਿੱਖ ਇਤਿਹਾਸ ਦੀਆਂ ਘਟਨਾਵਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ।
ਜੀ.ਕੇ. ਨੇ ਜਿੱਥੇ ਸਿੱਖ ਇਤਿਹਾਸ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਪ੍ਰਦਰਸ਼ਨੀਆਂ ਨੂੰ ਜ਼ਰੂਰੀ ਦੱਸਿਆ ਉਥੇ ਹੀ ਸਮੂਹ ਸੰਗਤਾਂ ਨੂੰ ਮਿਤੀ 31 ਅਕਤੂਬਰ ਤੋਂ 11 ਨਵੰਬਰ 2014 ਤੱਕ ਇਸ ਪ੍ਰਦਰਸ਼ਨੀ ਵਿੱਚ ਸਵੇਰੇ 9 ਵਜ੍ਹੇ ਤੋਂ ਰਾਤ 9 ਵਜ੍ਹੇ ਤੱਕ ਪਰਿਵਾਰਾਂ ਸਹਿਤ ਹਾਜ਼ਰੀਆਂ ਭਰ ਕੇ ਸਿੱਖ ਇਤਿਹਾਸ ਤੋਂ ਆਪਣੇ ਬੱਚਿਆਂ ਨੂੰ ਜਾਣੂੰ ਕਰਵਾਉਣ ਦਾ ਵੀ ਸੱਦਾ ਦਿੱਤਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਹਿੱਤ, ਕੁਲਦੀਪ ਸਿੰਘ ਭੋਗਲ, ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ, ਕਮੇਟੀ ਮੈਂਬਰ ਹਰਦੇਵ ਸਿੰਘ ਧਨੋਆ, ਗੁਰਬਚਨ ਸਿੰਘ ਚੀਮਾ,  ਦਰਸ਼ਨ ਸਿੰਘ, ਰਵੈਲ ਸਿੰਘ, ਹੈਡ ਗ੍ਰੰਥੀ ਭਾਈ ਰਣਜੀਤ ਸਿੰਘ, ਕਾਰਸੇਵਾ ਵਾਲੇ ਬਾਬਾ ਸੁਰਿੰਦਰ ਸਿੰਘ ਤੇ ਅਕਾਲੀ ਆਗੂ ਜਗਜੀਤ ਸਿੰਘ ਕਮਾਂਡਰ ਅਤੇ ਰਾਜਾ ਸਿੰਘ ਚਾਵਲਾ ਮੌਜੂਦ ਸਨ।

Check Also

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ ਦੀ ਸ਼ਤਰੰਜ ਕਲਾ ਨੂੰ ਵਿਸ਼ਵ ਭਰ ਵਿੱਚ ਪ੍ਰਮੋਟ ਕਰਨ ਦੇ ਕੀਤੇ ਜਾਣਗੇ ਯਤਨ ਅੰਮ੍ਰਿਤਸਰ, …

Leave a Reply