Friday, April 24, 2026

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ‘ਵਿਦਾਇਗੀ ਪਾਰਟੀ’ ਆਯੋਜਿਤ

ਅੰਮ੍ਰਿਤਸਰ, 11 ਮਾਰਚ (ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ’ਚ ਕਰਵਾਏ ਗਏ ਇਸ ਪ੍ਰੋਗਰਾਮ ’ਚ 11ਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ।ਵਿਦਾਇਗੀ ਪਾਰਟੀ ਦੀ ਸ਼ੁਰੂਆਤ ਗੁਰਬਾਣੀ ਦਾ ਸ਼ਬਦ ਗਾਇਨ ਕਰਕੇ ਕੀਤੀ ਗਈ।
ਪ੍ਰਿੰ: ਨਾਗਪਾਲ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਰਥਿਕ ਪੱਖੋਂ ਮਜ਼ਬੂਤ ਹੋਣ ਅਤੇ ਜ਼ਿੰਦਗੀ ’ਚ ਸਫ਼ਲਤਾ ਹਾਸਲ ਕਰਨ ਲਈ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰਨ।ਉਨ੍ਹਾਂ ਇਮਤਿਹਾਨਾਂ ’ਚੋਂ ਚੰਗੇ ਨੰਬਰ ਲੈ ਕੇ ਪਾਸ ਹੋਣ ਦਾ ਅਸ਼ੀਰਵਾਦ ਦਿੱਤਾ।
                  11ਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ ਪ੍ਰਿੰ. ਨਾਗਪਾਲ, ਸਮੂਹ ਸਟਾਫ ਅਤੇ ਆਪਣੇ ਸੀਨੀਅਰਾਂ ਦਾ ਨਿੱਘਾ ਸਵਾਗਤ ਕੀਤਾ।ਵਿਦਿਆਰਥਣਾਂ ਵਲੋਂ ਸ਼ਾਨਦਾਰ ਡਾਂਸ ਕੀਤਾ ਗਿਆ। ਵਿਦਿਆਰਥਣਾਂ ਦੇ ਮਨੋਰੰਜਨ ਲਈ ਜਿੰਨਾਂ ਵਿਦਿਆਰਥਣਾਂ ਨੇ ਟਾਸਕ ਪੂਰਾ ਕੀਤਾ, ਉਨ੍ਹਾਂ ਨੂੰ ਤੋਹਫੇ ਵੀ ਦਿੱਤੇ ਗਏ।11ਵੀਂ ਕਲਾਸ ਦੇ ਬੱਚਿਆਂ ਨੇ ਗੀਤ ਵੀ ਗਾਇਆ।
                 ਇਸ ਵਿਦਾਇਗੀ ਪਾਰਟੀ ’ਚ ਮਿਸ ਰੋਜ਼ ਦਾ ਖਿਤਾਬ +2-ਈ ਜਮਾਤ ਦੀ ਵਿਦਿਆਰਥਣ ਅਨਮੋਲਦੀਪ ਕੌਰ ਨੂੰ ਮਿਲਿਆ। 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ ਪ੍ਰਿੰ: ਨਾਗਪਾਲ ਅਤੇ ਸਟਾਫ ਨੂੰ ਸੁੰਦਰ ਤੋਹਫੇ ਭੇਟ ਕੀਤੇ।

Check Also

ਸਫਾਈ ਮੁਹਿੰਮ ਨੂੰ ਮਿਲਿਆ ਵੱਡਾ ਸਹਿਯੋਗ; ਐਨ.ਜੀ.ਓਜ਼ ਨੇ ਨਗਰ ਨਿਗਮ ਨਾਲ ਮਿਲਾਇਆ ਹੱਥ

ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਆਯੋਜਿਤ ਤਿੰਨ ਦਿਨਾਂ ਦੀ ਸਫਾਈ …