Tuesday, September 1, 2026

ਬਜ਼ਟ ਸਮਾਜ ਦੇ ਹਰ ਵਰਗ ਲਈ ਹੋਵੇਗਾ ਲਾਹੇਵੰਦਾ – ਮੇਅਰ

ਬੱਸਾਂ ‘ਚ ਮੁਫ਼ਤ ਸਫ਼ਰ ਤੇ ਹੋਰ ਸਹੂਲਤਾਂ ਤੋਂ ਮਹਿਲਾਵਾਂ ਅਤੇ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ‘ਤੇ ਮੁਲਾਜ਼ਮ ਖੁਸ਼

ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵਿਖੇ ਬਜ਼ਟ ਇਜ਼ਲਾਸ ਵਿਚ ਸਾਲ 2021-22 ਲਈ ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਦੇ ਹਿੱਤ ਨੂੰ ਮੁੱਖ ਰੱਖ ਕੇ ਪੇਸ਼ ਕੀਤੇ ਗਏ ਬਜ਼ਟ ਲਈ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ।ਉਹਨਾਂ ਕਿਹਾ ਕਿ ਕੈਪਟਨ ਸਾਹਿਬ ਨੇ ਆਪਣੇ ਚੁਣਾਵੀ ਐਲਾਨਨਾਮੇ ਵਿੱਚ ਜਨਤਾ ਨਾਲ ਜੋ ਵੀ ਵਾਅਦੇ ਕੀਤੇ ਸਨ, ਉਹਨਾਂ ਨੂੰ ਪੂਰਾ ਕੀਤਾ ਗਿਆ ਹੈ।ਉਨਾਂ ਨੇ ਅੱਜ ਦੇ ਇਸ ਬਜ਼ਟ ਵਿੱਚ ਲਏ ਗਏ ਲੋਕ ਹਿੱਤੂ ਫੈਸਲਿਆਂ ਦੀ ਸ਼ਲਾਘਾ ਕੀਤੀ।
                    ਮੇਅਰ ਰਿੰਟੂ ਨੇ ਕਿਹਾ ਕਿ ਮਹਿਲਾ ਦਿਵਸ ‘ਤੇ ਪੇਸ਼ ਕੀਤੇ ਗਏ ਮੁੱਖ ਐਲਾਨਾਂ ਵਿੱਚ ਬੁਢਾਪਾ ਪੈਨਸ਼ਨ ਦੁੱਗਣੀ, ਸ਼ਗਨ ਸਕੀਮ ਦੀ ਰਾਸ਼ੀ 21 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਅਤੇ ਪੰਜਾਬ ਦੀਆਂ ਸਮੂਹ ਔਰਤਾਂ ਅਤੇ ਵਿਦਿਆਰਥੀਆਂ ਲਈ ਸਰਕਾਰੀ ਬੱਸਾਂ ਦਾ ਕਿਰਾਇਆ ਮੁਆਫ਼ ਕਰਨਾ ਸ਼ਾਮਲ ਹੈ।ਜਿਸ ਨਾਲ ਗਰੀਬ ਤੇ ਦਲਿਤ ਪਰਿਵਾਰਾਂ, ਵਿਦਿਆਰਥੀ ਵਰਗ ਅਤੇ ਮਹਿਲਾਵਾਂ ਨੂੰ ਵੱਡਾ ਲਾਭ ਪੁੱਜੇਗਾ।
                     ਇਸ ਤੋਂ ਇਲਾਵਾ ਅਜ਼ਾਦੀ ਘਲਾਟੀਆਂ ਦੀ ਪੈਨਸ਼ਨ ਵਿੱਚ ਵਾਧੇ ਅਤੇ 6ਵੇਂ ਤਨਖਾਹ ਕਮਿਸ਼ਨ ਦੀਆਂ ਸ਼ਰਤਾਂ ਲਾਗੂ ਕਰਨ ਨਾਲ ਪੰਜਾਬ ਦੇ ਸਮੂਹ ਮੁਲਾਜ਼ਮ ਵਰਗ ਨਾਲ ਕੀਤਾ ਵਾਅਦਾ ਵੀ ਪੂਰਾ ਹੋ ਗਿਆ ਹੈ।ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਸਮੂਹ ਕੌਂਸਲਰਾਂ ਨੇ ਬਜ਼ਟ ਲਈ ਪੰਜਾਬ ਸਰਕਾਰ ਨੂੰ ਵਧਾਈ ਦਿੱਤੀ।

Check Also

“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …