Tuesday, September 29, 2026

ਪੁਲਿਸ ਲਾਈਨ ਲਈ ਬਜ਼ਟ ‘ਚ 13 ਕਰੋੜ ਰੱਖਣ ਨਾਲ ਜ਼ਿਲ੍ਹਾ ਵਾਸੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ – ਚੇਅਰਮੈਨ ਪੱਲੀ ਝਿੱਕੀ

ਨਵਾਂਸ਼ਹਿਰ, 12 ਮਾਰਚ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤਾ ਗਿਆ ਬਜ਼ਟ ਜਿਥੇ ਸੂਬੇ ਦੇ ਸਰਬਪੱਖੀ ਵਿਕਾਸ ਵਾਲਾ ਹੈ, ਉਥੇ ਸਮਾਜ ਦੇ ਹਰੇਕ ਵਰਗ ਨੂੰ ਵੱਡਾ ਫਾਇਦਾ ਦੇਣ ਵਾਲਾ ਹੈ।
        ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਨੇ ਕਿਹਾ ਕਿ ਇਸ ਬਜ਼ਟ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪੁਲਿਸ ਲਾਈਨ ਸਥਾਪਿਤ ਕਰਨ ਲਈ 13 ਕਰੋੜ ਰੁਪਏ ਰੱਖੇ ਗਏ ਹਨ, ਜਿਸ ਨਾਲ ਜ਼ਿਲ੍ਹਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਜ਼ਿਲ੍ਹੇ ਦੀ ਸੁਰੱਖਿਆ ਹੋਰ ਪੁਖ਼ਤਾ ਹੋਵੇਗੀ ਅਤੇ ਪੁਲਿਸ ਮਹਿਕਮੇ ਨੂੰ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਹੋਵੇਗਾ।ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਸੂਬੇ ਦਾ ਵੱਡੇ ਪੱਧਰ ’ਤੇ ਵਿਕਾਸ ਕਰਵਾਇਆ ਗਿਆ ਹੈ। ਉਨ੍ਹਾਂ ਇਸ ਵਿਕਾਸ ਮੁਖੀ ਤੇ ਲੋਕ ਪੱਖੀ ਬਜ਼ਟ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਧੰਨਵਾਦ ਕੀਤਾ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …