Wednesday, September 2, 2026

ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਤੇ ਮੀਡ ਡੇ ਮੀਲ ਸਟੀਅਰਿੰਗ ਕਮ ਮੌਨੀਟਰਿੰਗ ਕਮੇਟੀ ਦੀ ਮੀਟਿੰਗ

ਕਪੂਰਥਲਾ, 13 ਮਾਰਚ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ ਕਪੂਰਥਲਾ ਰਾਹੁਲ ਚਾਬਾ ਨੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਅਤੇ ਮੀਡ ਡੇ ਮੀਲ ਸਟੀਅਰਿੰਗ ਕਮ ਮੌਨੀਟਰਿੰਗ ਕਮੇਟੀ ਦੀ ਮਹੀਨਾਵਾਰ ਮੀਟਿੰਗ ਦੌਰਾਨ ਮਿਡ ਡੇ ਮੀਲ ਦੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਉਹਨਾਂ ਨੇ ਮਿਡ ਡੇ ਮੀਲ, ਐਜੂਕੇਸ਼ਨ ਸੁਸਾਇਟੀ, ਰਮਸਾ ਅਤੇ ਸਿੱਖਿਆ ਵਿਭਾਗ ਨਾਲ ਸਬੰਧਤ, ਸਮਾਰਟ ਸਕੂਲ, ਬੇਟੀ ਬਚਾਓ-ਬੇਟੀ ਪੜਾਓ, ਪੜੋ ਪੰਜਾਬ, ਪੜਾਓ ਪੰਜਾਬ ਅਤੇ ਪੋਸ਼ਣ ਅਭਿਆਨ ਸਕੀਮਾਂ ਦਾ ਜਾਇਜ਼ਾ ਲਿਆ ਅਤੇ ਵਿਚਾਰ ਵਟਾਂਦਰਾ ਕੀਤਾ।
                  ਇਸ ਤੋਂ ਇਲਾਵਾ ਆਂਗਣਵਾੜੀ ਸੈਂਟਰਾਂ ਵਿੱਚ ਆਉਣ ਵਾਲੇ ਰਾਸ਼ਨ ਬਾਰੇ ਅਤੇ ਬੱਚਿਆਂ ਲਈ ਆਉਣ ਵਾਲੀਆਂ ਹੋਰ ਖਾਣ-ਪੀਣ ਵਾਲੀ ਸਮਗੱਰੀ ਬਾਰੇ ਜਾਇਜ਼ਾ ਲਿਆ ਅਤੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਦੇ ਮੈਡੀਕਲ ਅਸੈਸਮੈਂਟ ਕੈਂਪ ਲਗਾਉਣ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ ।
ਉਹਨਾਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੂੰ ਨਿਰਦੇਸ਼ ਦਿੱਤੇ ਕਿ ਬੱਚਿਆਂ ਦੀ ਭਲਾਈ ਲਈ ਸਕੂਲਾਂ ਵਿੱਚ ਆਪ ਜਾ ਕੇ ਸਮੇਂ-ਸਮੇਂ ਤੇ ਚੈਕਿੰਗ ਕਰਨ ਅਤੇ ਸਰਕਾਰ ਵਲੋਂ ਸਕੂਲੀ ਬੱਚਿਆਂ ਲਈ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇ ।
                        ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸਕੈਡੰਰੀ ਗੁਰਦੀਪ ਸਿੰਘ ਗਿੱਲ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਗੁਰਭਜਨ ਸਿੰਘ ਲਸਾਨੀ, ਡਿਪਟੀ ਡੀ.ਈ.ਓ ਐਲੀਮੈਂਟਰੀ ਨੰਦਾ ਧਵਨ, ਗੋਪਾਲ ਕ੍ਰਿਸ਼ਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …