ਕਪੂਰਥਲਾ, 13 ਮਾਰਚ (ਪੰਜਾਬ ਪੋਸਟ ਬਿਊਰੋ) – ਨਹਿਰੂ ਯੁਵਾ ਕੇਂਦਰ ਕਪੂਰਥਲਾ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਵਲੋਂ ਕੀਤੀ ਡਾਂਡੀ ਯਾਤਰਾ 75ਵੀਂ
ਵਰ੍ਹੇਗੰਢ ਮੌਕੇ ਸਮਾਗਮ ਕਰਵਾਇਆ ਗਿਆ।ਨਹਿਰੂ ਯੁਵਾ ਕੇਂਦਰ ਕਪੂਰਥਲਾ ਦੀ ਕੋਆਰਡੀਨੇਟਰ ਸਵਾਤੀ ਕੁਮਾਰ ਨੇ ਦੱਸਿਆ ਕਿ ਦੇਸ਼ ਦੀ ਆਜ਼ਾਦੀ ਵਿਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਆਜ਼ਾਦੀ ਘੁਲਾਟੀਆਂ ਮਹਾਤਮਾ ਗਾਂਧੀ, ਭਗਤ ਸਿੰਘ, ਸੁਭਾਸ਼ ਚੰਦਰ ਬੋਸ, ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।ਕੇਂਦਰ ਵਲੋਂ ਇਸ ਸਮੇਂ ਇੱਕ ਸੈਮੀਨਾਰ ਵੀ ਕਰਵਾਇਆ ਗਿਆ।
ਪ੍ਰੋਗਰਾਮ ਵਿਚ ਮੁੱਖ ਮਹਿਮਾਨ ਪ੍ਰੀਤ ਕੋਹਲੀ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਮਿਲੀ ਹੋਈ ਆਜ਼ਾਦੀ ਦੀ ਸੰਘਰਸ਼ ਦੀ ਕਹਾਣੀ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ ਜਿਸ ਨਾਲ ਸਾਨੂੰ ਇੱਕ ਆਜ਼ਾਦ ਦੇਸ਼ ਵਿਚ ਰਹਿਣ ਦਾ ਮੌਕਾ ਮਿਲਿਆ।
ਇਸ ਦੌਰਾਨ ਜਸਪ੍ਰੀਤ ਕੌਰ, ਮੰਜ਼ੂ ਕੌਰ, ਨੀਰੂ ਰਾਜਪਾਲ, ਵਨਿਸ਼ ਸ਼ਰਮਾ, ਸ਼ਵਮ ਕੁਮਾਰ ਯਾਦਵ, ਹਰਵੰਤ ਭੰਡਾਰੀ, ਤਜਿੰਦਰ ਪਾਲ, ਬੁੱਧਦੇਵ, ਕੇਸ਼ਵ, ਰਾਸ਼ਟਰੀ ਸਵੈ ਸੇਵਕ ਭੁਪਿੰਦਰ ਸਿੰਘ, ਵਿਕਾਸ ਸਿੰਘ, ਸ਼ਰਨਜੀਤ ਸਿੰਘ, ਅਮਰਜੀਤ ਮੌਜ਼ੂਦ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media