Tuesday, March 10, 2026

ਜਿਲ੍ਹੇ ਦੇ 32 ਦਿਵਿਆਂਗ ਵਿਅਕਤੀਆਂ ਨੂੰ ਮਿਲੀਆਂ ਵ੍ਹੀਲ ਚੇਅਰਾਂ

ਯੂ.ਡੀ.ਆਈ.ਡੀ ਕਾਰਡ ਸਬੰਧੀ ਜਾਗਰੂਕਤਾ ਕੈਂਪ ਵੀ ਲਾਇਆ

ਨਵਾਂਸ਼ਹਿਰ, 13 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿਵਿਆਂਗ ਵਿਅਕਤੀਆਂ ਨੂੰ ਵ੍ਹੀਲ ਚੇਅਰਾਂ ਦੀ ਵੰਡ ਅਤੇ ਯੂ.ਡੀ.ਆਈ.ਡੀ ਕਾਰਡ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ।
                    ਜ਼ਿਲ੍ਹੇ ਦੇ ਪੰਜ ਬਲਾਕਾਂ ਦੇ 32 ਦਿਵਿਆਂਗ ਵਿਅਕਤੀਆਂ ਨੂੰ ਵ੍ਹੀਲ ਚੇਅਰਾਂ ਦੀ ਵੰਡ ਕੀਤੀ ਗਈ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ‘ਸੈਂਟਰੀਐਂਟ ਫਾਰਮਾਸੁਟੀਕਲ ਇੰਡੀਆ ਪ੍ਰਾਈਵੇਟ ਲਿਮ. ਟੋਂਸਾ ਦੇ ਸਹਿਯੋਗ ਨਾਲ ਲਗਾਏ ਗਏ।ਇਸ ਕੈਂਪ ਦੌਰਾਨ ਦਿਵਿਆਂਗ ਵਿਅਕਤੀਆਂ ਵੱਲੋਂ ਵੱਡੀ ਗਿਣਤੀ ਵਿਚ ਯੂ.ਡੀ.ਆਈ.ਡੀ ਕਾਰਡ ਬਣਵਾਉਣ ਲਈ ਫਾਰਮ ਵੀ ਭਰੇ ਗਏ।ਦਿਵਿਆਂਗ ਵਿਅਕਤੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਿਵਿਆਂਗਜਨ ਦੀ ਭਲਾਈ ਲਈ ਹਮੇਸ਼ਾਂ ਤੱਤਪਰ ਹੈ ਅਤੇ ਇਸ ਸਬੰਧੀ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਦਿਵਿਆਂਗਜਨ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ, ਇਸ ਲਈ ਉਨ੍ਹਾਂ ਦੀ ਬਿਹਤਰੀ ਲਈ ਸਹਿਯੋਗ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜਿੰਮੇਵਾਰੀ ਹੈ।ਉਨ੍ਹਾਂ ਜ਼ਿਲ੍ਹੇ ਦੇ ਸਮੂਹ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਯੂ.ਡੀ.ਆਈ.ਡੀ ਕਾਰਡ ਜ਼ਰੂਰ ਬਣਵਾਉਣ, ਤਾਂ ਜੋ ਉਨ੍ਹਾਂ ਨੂੰ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਮਿਲ ਸਕੇ।
                  ਸੈਂਟਰੀਐਂਟ ਫਾਰਮਾਸੁਟੀਕਲ ਇੰਡੀਆ ਪ੍ਰਾਈਵੇਟ ਲਿਮ. ਦੇ ਡਾਇਰੈਕਟਰ ਵਿਜਿਆ ਕੁਮਾਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਦਿਵਿਆਂਗਜਨ ਲਈ ਲੋੜ ਅਨੁਸਾਰ ਹਰੇਕ ਤਰ੍ਹਾਂ ਦੇ ਸਹਾਇਕ ਉਪਕਰਣ ਮੁਹੱਈਆ ਕਰਵਾਏ ਜਾਂਦੇ ਹਨ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋੜਵੰਦ ਦਿਵਿਆਂਗਜਨਾਂ ਨੂੰ ਭਵਿੱਖ ਵਿਚ ਵੀ ਹਰੇਕ ਤਰ੍ਹਾਂ ਦੀ ਸਹਾਇਤਾ ਯਕੀਨੀ ਬਣਾਈ ਜਾਵੇਗੀ।ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਵੱਲੋਂ ਆਏ ਹੋਏ ਸਮੂਹ ਮਹਿਮਾਨਾਂ ਅਤੇ ਦਿਵਿਆਂਗ ਵਿਅਕਤੀਆਂ ਦਾ ਧੰਨਵਾਦ ਕੀਤਾ ਗਿਆ।
                   ਇਸ ਮੌਕੇ ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਜ਼ਿਲ੍ਹਾ ਨਾਜਰ ਹਰਪਾਲ ਸਿੰਘ, ਸੈਂਟਰੀਐਂਟ ਫਾਰਮਾਸੁਟੀਕਲ ਇੰਡੀਆ ਪ੍ਰਾਈਵੇਟ ਲਿਮ. ਦੇ ਐਸੋਸੀਏਟ ਡਾਇਰੈਕਟਰ ਮਨੀਸ਼ ਅਗਰਵਾਲ ਤੇ ਸੰਜੇ ਮਲਹੋਤਰਾ, ਸੀ.ਐਸ.ਆਰ ਹੈਡ ਸ਼ਿਵ ਚਰਨ, ਸੀਨੀਅਰ ਸਹਾਇਕ ਸੁਰਜੀਤ ਸਿੰਘ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …