Saturday, October 17, 2026

ਸ਼੍ਰੋਮਣੀ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਮਰਾੜ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਖਦਰਸ਼ਨ ਸਿੰਘ ਮਰਾੜ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨਾਂ ਨੇ ਮਰਾੜ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਥੇਦਾਰ ਸੁਖਦਰਸ਼ਨ ਸਿੰਘ ਮਰਾੜ ਦੀ ਪੰਥਕ ਖੇਤਰ ਵਿਚ ਵੱਡੀ ਸੇਵਾ ਹੈ, ਜਿਸ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।
                      ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਅੰਤ੍ਰਿੰਗ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਵੀ ਜਥੇਦਾਰ ਸੁਖਦਰਸ਼ਨ ਸਿੰਘ ਮਰਾੜ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ।
                     ਇਸੇ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਭਰਪੂਰ ਸਿੰਘ ਰੌਣੀ ਦੇ ਅਕਾਲ ਚਲਾਣੇ ’ਤੇ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਅਹੁਦੇਦਾਰਾਂ, ਮੈਂਬਰਾਂ ਤੇ ਅਧਿਕਾਰੀਆਂ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …