Monday, December 23, 2024

ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਸਿਖਲਾਈ ਕੋਰਸ 15 ਮਾਰਚ ਤੋਂ

ਨਵਾਂਸ਼ਹਿਰ, 14 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਮਾਰੀ ਕਾਰਨ ਜਿਥੇ ਦੇਸ਼ ਦੀ ਅਰਥ ਵਿਵਸਥਾ ’ਤੇ ਮਾੜਾ ਅਸਰ ਪਿਆ ਹੈ, ਉਥੇ ਸਰਕਾਰੀ ਗਤੀਵਿਧੀਆਂ ਵਿਚ ਵੀ ਖੜੋਤ ਆਈ ਹੈ।ਸਮਾਜਿਕ ਦੂਰੀ ਅਤੇ ਇਕੱਠ ਨਾ ਕਰਨ ਦੇ ਨਿਯਮਾਂ ਸਦਕਾ ਡੇਅਰੀ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ’ਤੇ ਵੀ ਅਸਰ ਪਿਆ ਹੈ।ਇਸ ਖੜੌਤ ਨੂੰ ਤੋੜਨ ਲਈ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਮਿਤੀ 15 ਮਾਰਚ 2021 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ।
                        ਡੇਅਰੀ ਵਿਕਾਸ ਅਫ਼ਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।ਉਨ੍ਹਾਂ ਸਮੂਹ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਆਪਣੇ ਆਪ ਨੂੰ ਸਿਖਲਾਈ ਪੋਗਰਾਮ ਵਿਚ ਦਾਖ਼ਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ, ਜਿਵੇਂ ਪਸ਼ੂ ਖ਼ਰੀਦਣ ਲਈ ਕਰਜ਼ੇ ਦੀ ਸਹੂਲਤ, ਪਸ਼ੂਆਂ ਦੇ ਸੁਚੱਜੇ ਸ਼ੈਡ, ਸਿੰਗਲ ਰੋਅ ਫੌਡਰ ਹਾਰਵੈਸਟਰ, ਸੈਲਫ ਪ੍ਰੋਪੈਲਡ, ਫੌਰੇਜ਼ ਕਟਰ, ਆਟੋਮੈਟਿਕ ਮਿਲਕ ਡਿਸਪੈਂਸਿੰਗ ਯੂਨਿਟ, ਆਟੋਮੈਟਿਕ ਸਾਈਲੇਜ਼ ਬੇਲਰ-ਕਮ-ਰੈਪਰ ਮਸ਼ੀਨ ਅਤੇ 10 ਦੇਸੀ ਗਾਵਾਂ ਦੀ ਖ਼ਰੀਦ ਅਤੇ 20 ਦੁਧਾਰੂ ਪਸ਼ੂਆਂ ਦੀ ਖ਼ਰੀਦ ’ਤੇ 25 ਫੀਸਦੀ ਜਨਰਲ ਅਤੇ 33 ਫੀਸਦੀ ਐਸ.ਸੀ ਵਾਸਤੇ ਸਬਸਿਡੀ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋੜੀਂਦੇ ਕਾਗਜ਼ਾਤ, ਜਿਵੇਂ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣ ’ਤੇ ਐਸ.ਸੀ ਸਰਟੀਫਿਕੇਟ, ਪਾਸਪੋਰਟ ਸਾਈਜ਼ ਫੋਟੋ ਨਾਲ ਲੈ ਕੇ 15 ਮਾਰਚ ਨੂੰ ਸਵੇਰੇ 9.30 ਵਜੇ ਤੰਕ ਦਫ਼ਤਰ ਡੇਅਰੀ ਵਿਕਾਸ ਅਫ਼ਸਰ, ਵੈਟਨਰੀ ਪੋਲੀਕਲੀਨਿਕ, ਬੰਗਾ ਰੋਡ, ਮਹਾਲੋਂ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …