ਸਮਰਾਲਾ, 14 ਮਾਰਚ (ਇੰਦਰਜੀਤ ਸਿੰਘ ਕੰਗ) – ਕੌਮੀ ਸੇਵਾ ਯੋਜਨਾ ਇਕਾਈ ਸ ਸ ਸ ਸ ਮਹਿਲਾਂ ਸੰਗਰੂਰ ਵਲੋਂ ਪ੍ਰਿੰਸੀਪਲ ਇਕਦੀਸ਼ ਕੌਰ ਦੀ ਅਗਵਾਈ ‘ਚ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ ਦੀ ਦੇਖ ਰੇਖ ਹੇਠ ਕਰਵਾਇਆ ਗਿਆ।
ਸਮਾਗਮ ਵਿੱਚ ਮੈਡਮ ਕਮਲਪ੍ਰੀਤ ਕੌਰ ਸਬ ਇੰਸਪੈਕਟਰ ਚੌਕੀ ਇੰਚਾਰਜ਼ ਮਹਿਲਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਤੇ ਪ੍ਰਧਾਨਗੀ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸੁਖਚੈਨ ਖਾਨ ਨੇ ਕੀਤੀ।ਸੇਵਾ ਮੁਕਤ ਅਧਿਆਪਕ ਕ੍ਰਿਸ਼ਨ ਕੁਮਾਰ ਗਰਗ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੌਰਾਨ ਰਾਜੇਸ਼ ਕੁਮਾਰ ਲੈਕਚਰਾਰ ਹਿਸਟਰੀ ਨੇ ਵੱਖ-ਵੱਖ ਜਮਾਤਾਂ ਦੇ ਜੇਤੂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ।ਪ੍ਰੋਗਰਾਮ ਕੋਆਰਡੀਨੇਟਰ ਪਰਮਿੰਦਰ ਕੁਮਾਰ ਲੌਂਗੋਵਾਲ ਲੈਕ ਅੰਗਰੇਜ਼ੀ ਨੇ ਵਿਚਾਰਾਂ ਦੀ ਸਾਂਝ ਪਾਈ।
ਮੁੱਖ ਮਹਿਮਾਨ ਵਜੋਂ ਬੋਲਦਿਆਂ ਮੈਡਮ ਕਮਲਪ੍ਰੀਤ ਕੌਰ ਸਬ ਇੰਸਪੈਕਟਰ ਚੌਕੀ ਇੰਚਾਰਜ਼ ਮਹਿਲਾ ਨੇ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਕੇ ਵਧੀਆ ਅੰਕ ਲੈ ਕੇ ਉਚੀ ਮੰਜ਼ਿਲ ਦੀ ਪ੍ਰਾਪਤੀ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਇਕਦੀਸ਼ ਕੌਰ ਨੇ ਮੁੱਖ ਮਹਿਮਾਨ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ, ਵਿਦਿਆਰਥੀਆਂ ਦੇ ਮਾਪਿਆਂ ਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ।ਪੂਰੇ ਸ਼ੈਸਨ ਦੌਰਾਨ ਵੱਖ ਵੱਖ ਗਤੀਵਿਧੀਆਂ ‘ਚ ਭਾਗ ਲੈਣ ਤੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼ਿਵ ਜ਼ਿੰਦਲ, ਹੰਸ ਰਾਜ, ਨਾਜ਼ਰ ਸਿੰਘ ਝੱਲੀ, ਮਨਪ੍ਰੀਤ ਸਿੰਘ, ਰਜਨੀ ਕੌਰ, ਕਿਰਨਪਾਲ ਕੌਰ, ਰਕੇਸ਼ ਕੁਮਾਰ, ਰਾਜੇਸ਼ ਕੁਮਾਰ, ਹਰਦੀਪ ਸਿੰਘ, ਦੀਪ ਸ਼ਿਖਾ, ਵੀਨਾ ਰਾਣੀ, ਪ੍ਰੀਤੀ, ਰਾਣੀ, ਬਲਵਿੰਦਰ ਕੌਰ, ਗੁਰਦੀਪ ਸਿੰਘ, ਰਜਿੰਦਰ ਸਿੰਘ ਸਤੌਜ, ਜਸਵੀਰ ਕੁਮਾਰ, ਹਰਵਿੰਦਰ ਸਿੰਘ ਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …