Saturday, May 31, 2025
Breaking News

’84 ਦੇ ਜ਼ਿੰਮੇਵਾਰਾਂ ਨੂੰ ਸਜ਼ਾਵਾਂ ਦਿਵਾਉਣ ਲਈ ਕੇਂਦਰ ‘ਤੇ ਬਣਾਇਆ ਜਾਵੇਗਾ ਦਬਾਅ – ਸੁਖਬੀਰ ਬਾਦਲ

ਉਪ ਮੁੱਖ ਮੰਤਰੀ ਨੇ ਕਰੋੜਾਂ ਵਾਲੇ ਰੇਲਵੇ ਓਵਰ ਬਰਿੱਜ ਪ੍ਰੋਜੈਕਟ ਦਾ ਕੀਤਾ ਉਦਘਾਟਨ

PPN31101408
ਬਠਿੰਡਾ, 31 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 1984 ਦੇ ਪੀੜਤਾਂ ਲਈ ਕੇਂਦਰ ਵਲੋਂ ਐਲਾਨਿਆ ਮੁਆਵਜ਼ਾ ਕੇਵਲ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਹੁਣ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕੇਂਦਰ ‘ਤੇ ਦਬਾਅ ਬਣਾਇਆ ਜਾਵੇਗਾ, ਤਾਂ ਜੋ ਪੀੜਤਾਂ ਦੇ ਜ਼ਖਮਾਂ ‘ਤੇ ਮਰਹਮ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਮੁਆਵਜ਼ੇ ਦੇ ਨਾਲ-ਨਾਲ ਦੋਸ਼ੀਆਂ ਨੂੰ ਸਜ਼ਾਵਾਂ ਵੀ ਹੋਣੀਆਂ ਚਾਹੀਦੀਆਂ ਹਨ, ਜਿਸ ਲਈ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸz. ਬਾਦਲ ਬਠਿੰਡਾ ਵਿਖੇ ਕਰੀਬ 75 ਕਰੋੜ ਦੀ ਲਾਗਤ ਵਾਲੇ ਬਠਿੰਡਾ-ਬਾਦਲ ਰੋਡ ਤੋਂ ਬਠਿੰਡਾ ਮਲੋਟ ਰੋਡ ਨੂੰ ਮਿਲਾਉਂਦੀ ਰਿੰਗ ਰੋਡ ਫੇਜ਼-2 ‘ਤੇ ਪੈਂਦੀ ਸ਼੍ਰੀ ਗੰਗਾ ਨਗਰ ਰੇਲਵੇ ਲਾਈਨ ਉਪਰ ਰੇਲਵੇ ਓਵਰ ਬਰਿੱਜ ਦੀ ਉਸਾਰੀ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਮਾਲ ਤੇ ਮੁੜ ਵਸੇਬਾ ਮੰਤਰੀ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸz. ਬਿਕਰਮ ਸਿੰਘ ਮਜੀਠੀਆ ਵੀ ਨਾਲ ਸਨ।
ਉਪ ਮੁੱਖ ਮੰਤਰੀ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 50 ਰੁਪਏ ਵਾਧੇ ਨੂੰ ਮਾਮੂਲੀ ਵਾਧਾ ਦਸਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਇਹ ਵਾਧਾ 150 ਤੋਂ 200 ਰੁਪਏ ਕਰਨ ਲਈ ਜਲਦੀ ਗੱਲਬਾਤ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਜਲਦੀ ਦੀ ਕੇਂਦਰ ਨਾਲ ਗੱਲ ਕਰਕੇ ਐਮ.ਐਸ.ਪੀ ਵਿਚ ਵਾਧਾ ਕਰਵਾਇਆ ਜਾਵੇਗਾ। ਕਾਲੇ ਧਨ ਦੇ ਮਾਮਲੇ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਾਲੇ ਧਨ ਵਿਚ ਸ਼ਾਮਿਲ ਵਿਅਕਤੀਆਂ ਦੇ ਨਾਂਅ ਜਨਤਕ ਹੋਣੇ ਚਾਹੀਦੇ ਹਨ, ਤਾਂ ਜੋ ਉਨ੍ਹਾਂ ਵਿਅਕਤੀਆਂ ਦਾ ਪੂਰੇ ਦੇਸ਼ ਦੀ ਜਨਤਾ ਨੂੰ ਪਤਾ ਲੱਗ ਸਕੇ।ਸz. ਬਾਦਲ ਨੇ ਉਦਘਾਟਨ ਕਰਨ ਉਪਰੰਤ ਜਨਤਾ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਰ.ਓ.ਬੀ. ਪ੍ਰੋਜੈਕਟ ਕੇਂਦਰ ਦੀ ਕਾਂਗਰਸ ਸਰਕਾਰ ਕਾਰਨ ਕਰੀਬ 2 ਸਾਲ ਲੇਟ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਕੀਤੇ ਵਿਤਕਰੇਬਾਜ਼ੀ ਕਾਰਨ ਹੀ ਇਸ ਪ੍ਰੋਜੈਕਟ ਦੇ ਨਾਲ-ਨਾਲ ਏਅਰਪੋਰਟ ਦਾ ਕੰਮ ਲਟਕਿਆ ਪਿਆ ਹੈ। ਉਨ੍ਹਾਂ ਕਿਹਾ ਕਿ ਏਅਰਪੋਰਟ ਵੀ ਜਲਦੀ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਅਤੇ ਬਠਿੰਡਾ ਜ਼ਿਲ੍ਹੇ ਦੀ ਨੁਹਾਰ ਬਦਲਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜਲਦੀ ਹੀ ਕੇਂਦਰ ਦੀ ਬੀਜੇਪੀ ਸਰਕਾਰ ਦੇ ਸਹਿਯੋਗ ਨਾਲ ਹੋਰ ਵਿਕਾਸ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ। ਸz. ਬਾਦਲ ਨੇ ਕਿਹਾ ਕਿ ਇਸ ਆਰ.ਓ.ਬੀ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਹੁਣ ਬਠਿੰਡਾ ਸਮੇਤ ਨੇੜਲੇ ਜ਼ਿਲ੍ਹਿਆਂ ਅਤੇ ਹਰਿਆਣਾ ਤੋਂ ਆਉਣ ਵਾਲੇ ਲੋਕਾਂ ਨੂੰ ਟ੍ਰੈਫਿਕ ਤੋਂ ਨਿਜ਼ਾਤ ਮਿਲੇਗੀ, ਕਿਉਂਕਿ ਹੁਣ ਮਾਨਸਾ-ਡਬਵਾਲੀ ਹਰਿਆਣਾ ਦਾ ਟ੍ਰੈਫਿਕ, ਜਿਸਨੇ ਅਬੋਹਰ, ਮਲੋਟ, ਮੁਕਤਸਰ ਅਤੇ ਫਾਜ਼ਿਲਕਾ ਜਾਣਾ ਹੈ, ਉਨ੍ਹਾਂ ਨੂੰ ਸ਼ਹਿਰ ਵਿਚ ਜਾਣ ਦੀ ਲੋੜ ਨਹੀਂ ਹੈ।ਇਸ ਤੋਂ ਇਲਾਵਾ ਰਿਫਾਇਨਰੀ ਅਤੇ ਤੇਲ ਡੀਪੂਆਂ ਨੂੰ ਵੀ ਸ਼ਹਿਰ ਵਿਚ ਜਾਣਾ ਨਹੀਂ ਪਵੇਗਾ।ਜ਼ਿਕਰਯੋਗ ਹੈ ਕਿ ਬਠਿੰਡਾ ਡਿਵੈਲਪਮੈਂਟ ਅਥਾਰਟੀ ਵੱਲੋਂ ਬਣਾਏ ਗਏ 7 ਕਿਲੋਮੀਟਰ ਦੀ ਲੰਬਾਈ ਵਾਲੇ ਰਿੰਗ ਰੋਡ ਫੇਜ਼-2 ‘ਤੇ 23 ਕਰੋੜ ਰੁਪਏ ਅਤੇ 660 ਮੀਟਰ ਦੀ ਲੰਬਾਈ ਵਾਲੇ ਰੇਲਵੇ ਓਵਰ ਬਰਿੱਜ ‘ਤੇ 42 ਕੋਰੜ ਰੁਪਏ ਦੀ ਲਾਗਤ ਆਈ ਹੈ।
ਇਸ ਮੌਕੇ ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ, ਸਾਬਕਾ ਮੁੱਖ ਸੰਸਦੀ ਸਕੱਤਰਸ਼੍ਰੀ ਜਗਦੀਪ ਸਿੰਘ ਨਕੱਈ, ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ, ਡੀ.ਆਈ.ਜੀ. ਅਮਰ ਸਿੰਘ ਚਾਹਲ, ਐਸ.ਐਸ.ਪੀ,ਗੁਰਪ੍ਰੀਤ ਸਿੰਘ ਭੁੱਲਰ, ਮੇਅਰ ਬਲਜੀਤ ਸਿੰਘ, ਮੁੱਖ ਪ੍ਰਸ਼ਾਸ਼ਕ ਬੀ.ਡੀ.ਏ. ਬਰਿੰਦਰ ਸ਼ਰਮਾਂ, ਚਮਕੌਰ ਮਾਨ,ਐਡਵੋਕੇਟ ਰਾਜਬਿੰਦਰ ਸਿੰਘ ਸਿੱਧੂ,ਮਨੋਹਰਜੀਤ ਸਿੰਘ ਪੁਰੀ ਡਾ. ਓਮ ਪ੍ਰਕਾਸ਼ ਤੋਂ ਇਲਾਵਾ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।

Check Also

ਯੂਨੀਵਰਸਿਟੀ ਦਾ ਨਿਵੇਕਲਾ ਉਪਰਾਲਾ, ਹਨੇਰੀ ਨਾਲ ਪੁੱਟੇ ਗਏ ਪੁਰਾਣੇ ਤੇ ਵੱਡੇ ਰੁੱਖ ਮੁੜ ਲਗਾਏ

ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵਾਤਾਵਰਣ ਸੰਭਾਲ ਦੇ …

Leave a Reply