Friday, July 31, 2026

ਮੇਅਰ ਵਲੋਂ ਵਿਧਾਨ ਸਭਾ ਹਲਕਾ ਉਤਰੀ ’ਚ ਨਵੇਂ ਟਿਊਬਵੈਲ ਦਾ ਉਦਘਾਟਨ

ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਸੁਨੀਲ ਦੱਤੀ ਵਲੋਂ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰ: 15 ਦੇ ਇਲਾਕੇ ਸੰਧੂ ਕਾਲੋਨੀ ਵਿਖੇ ਨਵੇਂ ਬਣੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।ਇਹ ਕੰਮ ਤਕਰੀਬਨ 20 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ।ਜਿਸ ਨਾਲ ਵਾਰਡ ਨੰ: 15 ਦੇ ਸੰਧੂ ਕਾਲੋਨੀ ਤੇ ਆਸ ਪਾਸ ਦੇ ਇਲਾਕਾ ਵਾਸੀਆਂ ਦੀ ਪਾਣੀ ਦੀ ਕਿੱਲਤ ਦੂਰ ਹੋਵੇਗੀ ਤੇ ਸ਼ੁੱਧ ਪਾਣੀ ਮੁਹੱਈਆ ਹੋਵੇਗਾ।
                  ਮੇਅਰ ਨੇ ਕਿਹਾ ਕਿ ਸ਼ਹਿਰ ਦੇ ਹਰ ਇਲਾਕੇ ਦਾ ਕੋਈ ਵੀ ਕੰਮ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ।ਪਾਰਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।ਇਸੇ ਦੌਰਾਨ ਸ਼ਹਿਰ ਦੀ ਹਰ ਵਾਰਡ ’ਚ ਐਲ.ਈ.ਡੀ ਲਾਈਟਾਂ ਵੀ ਲਗਾ ਦਿੱਤੀਆਂ ਗਈਆਂ ਹਨ।ਉਨਾਂ ਕਿਹਾ ਕਿ ਲੋਕਾਂ ਦੇ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਨਵੀਆਂ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਅਤੇ ਟਿਊਬਵੈਲ ਲਗਾ ਦਿੱਤੇ ਗਏ ਹਨ।
                  ਇਸ ਮੌਕੇ ਕੌਂਸਲਰ ਸ੍ਰੀਮਤੀ ਪਿੰਕੀ ਦੇਵੀ, ਕੌਂਸਲਰ ਸਮੀਰ ਦੱਤਾ, ਕੌਂਸਲਰ ਸੰਦੀਪ ਰਿੰਕਾ, ਰਾਮ ਬਲੀ ਆਦਿ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …