Saturday, April 11, 2026

ਗੁਰਦੁਆਰਾ ਭੱਲਾ ਕਲੋਨੀ ਨਾਨਕਸ਼ਾਹੀ ਸੰਮਤ `ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 16 ਮਾਰਚ (ਖੁਰਮਣੀਆਂ) – ਗੁਰਦੁਆਰਾ ਸਿੰਘ ਸਭਾ ਭੱਲਾ ਕਲੋਨੀ ਛੇਹਰਟਾ ਵਿਖੇ ਚੇਤਿ ਮਹੀਨੇ ਦੀ ਸੰਗਰਾਂਦ ਅਤੇ ਨਵੇਂ ਸ਼ੁਰੂ ਹੋਏ ਨਾਨਕਸ਼ਾਹੀ ਸੰਮਤ ‘ਤੇ ਗੁਰਮਤਿ ਸਮਾਗਮ ਕਰਵਾਇਆ ਗਿਆ।ਭਾਈ ਹਰਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਤਰਨਤਾਰਨ ਸਾਹਿਬ ਨੇ ਧੁਰ ਕੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਭਾਈ ਮਨਜੀਤ ਸਿੰਘ ਮੁੱਖ ਗ੍ਰੰਥੀ ਨੇ ਚੇਤਿ ਦਾ ਮਹੀਨਾ ਸਰਵਨ ਕਰਾਇਆ ਅਤੇ ਗੁਰਦੁਆਰਾ ਸਾਹਿਬ ਦੇ ਸੈਕਟਰੀ ਪ੍ਰਿੰਸੀਪਲ ਜਗਦੀਸ਼ ਸਿੰਘ ਨੇ ਮਹੀਨੇ ‘ਤੇ ਵਿਚਾਰਾਂ ਸਾਂਝੀਆਂ ਕੀਤੀਆਂ।
                   ਪੰਥਕ ਕਵੀ ਕੁਲਦੀਪ ਸਿੰਘ ਦਰਾਜ਼ਕੇ ਨੇ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਰੇ ਕਵਿਤਾ ਸੰਗਤਾਂ ਨੂੰ ਸਰਵਨ ਕਰਾਈ।ਉਹਨਾਂ ਨੂੰ ਮੰਗਲ ਸਿੰਘ ਢੋਟੀਆਂ ਪ੍ਰਧਾਨ, ਪ੍ਰਿੰਸੀਪਲ ਜਗਦੀਸ਼ ਸਿੰਘ, ਜੋਗਿੰਦਰ ਸਿੰਘ ਬੱਲ ਅਤੇ ਮਨਮੋਹਨ ਸਿੰਘ ਬਾਸਰਕੇ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕੀਤਾ। 
                ਇਸ ਮੌਕੇ ਸੰਗਤਾਂ ਤੋਂ ਇਲਾਵਾ ਨਰਿੰਦਰਪਾਲ ਸਿੰਘ ਮਠਾੜੂ, ਹਰਦੇਵ ਸਿੰਘ ਰਟੌਲ, ਡਾ. ਬਲਵਿੰਦਰ ਸਿੰਘ ਵਿਰਕ, ਹਰਦੇਵ ਸਿੰਘ ਰੂਪੋਵਾਲੀ, ਬਲਦੇਵ ਸਿੰਘ ਢਿੱਲੋਂ, ਪਰਮਜੀਤ ਸਿੰਘ ਪੰਮਾ, ਹਰਬੰਸ ਸਿੰਘ ਪ੍ਰਿੰਸ, ਅਮਰੀਕ ਸਿੰਘ, ਪਲਵਿੰਦਰ ਸਿੰਘ ਪੰਨੂੰ, ਮੰਗਤ ਰਾਏ ਸਰਪੰਚ ਸੰਗਤੀ ਰੂਪ `ਚ ਹਾਜ਼ਰ ਸਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …