ਬਠਿੰਡਾ, 31 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਦੇਸ਼ ਦੇ ਪਹਿਲੇ ਉੱਪ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਬਠਿੰਡਾ ਵੱਲੋਂ ਰਾਸ਼ਟਰੀ ਏਕਤਾ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਸੋਨਾਲੀ ਗਿਰੀ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਾਸ਼ਟਰੀ ਏਕਤਾ ਸਬੰਧੀ ਸਹੁੰ ਚੁਕਵਾਈ। ਉਨ੍ਹਾਂ ਇਹ ਦਸਿਆ ਜਿਲ੍ਹੇ ਦੀਆਂ ਸਾਰੀਆਂ ਵਿਦਿਅਕ ਸੰਸਥਾਵਾਂ ਵਿੱਚ ਵੀ ਇਹ ਸਮਾਗਮ ਕੀਤਾ ਗਿਆ। ਉਨ੍ਹਾਂ ਨੇ ਸਰਦਾਰ ਵੱਲਭ ਭਾਈ ਪਟੇਲ ਦੀ ਰਾਸ਼ਟਰ ਪ੍ਰਤੀ ਦੇਣ ਦਾ ਜ਼ਿਕਰ ਕਰਦਿਆਂ ਆਖਿਆ ਕਿ ਅਜ਼ਾਦੀ ਤੋਂ ਬਾਅਦ ਛੋਟੀਆਂ-ਛੋਟੀਆਂ ਰਿਆਸਤਾਂ ਨੂੰ ਭਾਰਤ ਵਿੱਚ ਸ਼ਾਮਿਲ ਕਰਕੇ, ਸਮੁੱਚੇ ਦੇਸ਼ ਨੂੰ ਅਨੇਕਤਾ ਵਿੱਚੋਂ ਏਕਤਾ ਵਿੱਚ ਪਰੋਣ ਦਾ ਜੋ ਕਾਰਜ ਉਨ੍ਹਾਂ ਕੀਤਾ, ਉਸ ਸਦਕਾ ਹੀ ਅੱਜ ਸਾਡਾ ਦੇਸ਼ ਮਜ਼ਬੂਤ ਵਿਸ਼ਵ ਸ਼ਕਤੀ ਬਣਨ ਵੱਲ ਵੱਧ ਰਿਹਾ ਹੈ। ਉਨ੍ਹਾਂ ਆਖਿਆ ਕਿ ਸਰਦਾਰ ਵੱਲਭ ਭਾਈ ਪਟੇਲ ਰਾਸ਼ਟਰੀ ਏਕਤਾ ਨੂੰ ਸਮਰਪਿਤ ਸਖਸ਼ੀਅਤ ਸਨ, ਜਿਨ੍ਹਾਂ ਆਪਣੀ ਸੂਝਵਾਨਤਾ ਅਤੇ ਦੂਰ-ਦ੍ਰਿਸ਼ਟੀ ਨਾਲ ਭਾਸ਼ਾਈ, ਇਲਾਕਾਈ ਤੇ ਸਭਿਆਚਾਰਕ ਵਿਭਿੰਨਤਾਵਾਂ ਵਾਲੇ ਇਸ ਦੇਸ਼ ਨੂੰ ਇੱਕ ਮਜ਼ਬੂਤ ਰਾਸ਼ਟਰ ਵਜੋਂ ਬੰਨ੍ਹਣ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਅਨੁਸਾਰ ਸਰਦਾਰ ਪਟੇਲ ਦੀ ਇਸ ਰਾਸ਼ਟਰੀ ਏਕਤਾ ਨੂੰ ਦੇਣ ਨੂੰ ਅਸੀਂ ਅੱਜ ਆਪਣੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਰਾਖੀ ਦੀ ਸਹੁੰ ਚੁੱਕ ਕੇ ਹਮੇਸ਼ਾਂ ਕਾਇਮ ਰੱਖਣ ਦਾ ਪ੍ਰਣ ਲਿਆ ਹੈ ਜੋ ਕਿ ਸਮੁੱਚੇ ਦੇਸ਼ ਵਿੱਚ ਦੇਸ਼ ਪ੍ਰੇਮ ਦੀ ਭਾਵਨਾ ਨੂੰ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰੇਗਾ। ਇਸ ਮੌਕੇ ਤੇ ਸਹਾਇਕ ਕਮਿਸ਼ਨਰ (ਜਨਰਲ) ਡਾ. ਨਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਚਾਰੂ ਮੀਤਾ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਰਜਿੰਦਰ ਬੱਤਰਾ ਅਤੇ ਹੋਰ ਅਫ਼ਸਰ ਵੀ ਸ਼ਾਮਲ ਸਨ।
ਇਸ ਤੋਂ ਇਲਾਵਾ ਸ਼ਹਿਰ ਦੇ ਵੱਖ ਵੱਖ ਸਕੂਲਾਂ,ਕਾਲਜਾਂ ਜਿਨ੍ਹਾਂ ਵਿਚ ਹਰਿ ਕ੍ਰਿਸ਼ਨ ਪਬਲਿਕ ਸਕੂਲ, ਐਸ.ਐਸ ਡੀ ਗਰਲਜ਼ ਕਾਲਜ, ਖਾਲਸਾ ਸੀਨੀਅਰ ਸੈਕੰਡਰੀ ਸਕੂਲਾਂ ਤੋਂ ਅਧਿਆਪਕਾਂ ਅਤੇ ਬੱਚਿਆਂ ਨਾਲ ਰੈਲੀ ਵਿੱਚ ਭਾਗ ਲਿਆ ਜੋ ਕਿ ਸ਼ਹਿਰ ਦੇ ਵੱਖ ਵੱਖ ਥਾਵਾਂ ਤੋਂ ਹੁੰਦੀ ਹੋਈ ਵਾਪਸ ਆਪਣ ਟਿਕਾਣਿਆਂ ‘ਤੇ ਪੁੱਜੀ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …