ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਸ਼ਹੀਦ ਭਗਵਾਨ ਸਿੰਘ ਸਰਕਾਰੀ
ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਸਲੋਗਨ ਮੁਕਾਬਲੇ ਕਰਵਾਏ ਗਏ।ਸਕੂਲ ਪ੍ਰਿੰਸੀਪਲ ਸ੍ਰੀਮਤੀ ਕਰਮਜੀਤ ਕੌਰ ਨੇ ਦੱਸਿਆ ਕਿ ਅੰਗਰੇਜੀ ਵਿਸ਼ੇ ਦੇ ਲੈਕਚਰਾਰ ਜਗਰੂਪ ਸਿੰਘ ਦੀ ਦੇਖ-ਰੇਖ ‘ਚ ਕਰਵਾਏ ਗਏ ਇਨ੍ਹਾਂ ਸਲੋਗਨ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਸੀਨੀਅਰ ਅਤੇ ਜੂਨੀਅਰ ਦੋ ਵਰਗਾਂ ਵਿਚ ਵੰਡਿਆ ਗਿਆ।ਸੀਨੀਅਰ ਵਰਗ ਦੇ ਮੁਕਾਬਲਿਆਂ ਵਿੱਚ ਦੱਸਵੀਂ ਜਮਾਤ ਦੀ ਵਿਦਿਆਰਥਣ ਸੁਲੇਖਾ ਕੁਮਾਰੀ ਨੇ ਪਹਿਲਾ ਸਥਾਨ, ਗਿਆਰਵੀਂ ਜਮਾਤ ਦੀ ਪਿੰਕੀ ਰਾਣੀ ਨੇ ਦੂਜਾ ਤੇ ਦਸਵੀਂ ਦੀ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।ਜੂਨੀਅਰ ਵਰਗ ਵਿੱਚ ਅੱਠਵੀਂ ਜਮਾਤ ਦੀ ਵਿਦਿਆਰਥਣ ਜਸਮੀਤ ਕੌਰ ਨੂੰ ਪਹਿਲਾ, ਅੱਠਵੀਂ ਦੀ ਹਰਪ੍ਰੀਤ ਕੌਰ ਨੂੰ ਦੂਜਾ ਅਤੇ ਲਵਪ੍ਰੀਤ ਕੌਰ ਨੂੰ ਤੀਜਾ ਸਥਾਨ ਹਾਸਲ ਮਿਲਿਆ।ਜੇਤੂ ਵਿਦਿਅਰਥੀਆਂ ਦਾ ਇਸ ਮੌਕੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media