ਅੱਜ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲੱਗੇਗਾ ਪਲੇਸਮੈਂਟ ਕੈਂਪ
ਨਵਾਂਸ਼ਹਿਰ, 16 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ ਦੇ ਕੰਮਾਂ ਦੀ
ਸਮੀਖਿਆ ਕੀਤੀ ਗਈ।ਇਸ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਅਪ੍ਰੈਲ ਮਹੀਨੇ ਵੱਡੀ ਪੱਧਰ ’ਤੇ ਰੋਜ਼ਗਾਰ ਮੇਲਿਆਂ ਲਈ ਵਕੈਂਸੀਆਂ ਕੁਲੈਕਟ ਕਰਨ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ, ਤਾਂ ਜੋ ਜ਼ਿਲ੍ਹੇ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਪ੍ਰਾਰਥੀਆਂ ਲਈ ਰੋਜ਼ਗਾਰ ਦੇ ਉਪਰਾਲੇ ਕੀਤੇ ਜਾ ਸਕਣ। ਇਸ ਦੌਰਾਨ ਉਨ੍ਹਾਂ ਸਵੈ-ਰੋਜ਼ਗਾਰ ਨਾਲ ਸਬੰਧਤ ਵਿਭਾਗਾਂ ਨੂੰ ਬਕਾਇਆ ਕੇਸਾਂ ਦਾ ਜਲਦ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਹਦਾਇਤ ਕੀਤੀ ਕਿ ਹੁਨਰ ਵਿਕਾਸ ਨਾਲ ਸਬੰਧਤ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਹੁਨਰ ਸਿਖਲਾਈ ਪ੍ਰਾਪਤ ਕਰ ਕੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਭਲਕੇ 17 ਅਪ੍ਰੈਲ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੀ ਤੀਸਰੀ ਮੰਜ਼ਿਲ ’ਤੇ ਸਥਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਵਿਚ ਕੋਕਾ ਕੋਲਾ, ਸਪੋਰਟਕਿੰਗ ਅਤੇ ਐਨ.ਆਈ.ਆਈ.ਟੀ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੀ ਇੰਟਰਵਿਊ ਲਈ ਜਾਵੇਗੀ।ਉਨ੍ਹਾਂ ਦੱਸਿਆ ਕਿ 18 ਤੋਂ 26 ਸਾਲ ਤੱਕ ਦੀ ਉਮਰ ਦੇ ਗ੍ਰੈਜੂਏਟ ਪ੍ਰਾਰਥੀ ਇਸ ਪਲੇਸਮੈਂਟ ਕੈਂਪ ਵਿਚ ਭਾਗ ਲੈ ਸਕਦੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉਪਲ, ਕੈਰੀਅਰ ਕਾੳੂਂਸਲਰ ਹਰਮਨਦੀਪ ਸਿੰਘ, ਪਲੇਸਮੈਂਟ ਅਫ਼ਸਰ ਘਣਸ਼ਿਆਮ, ਹੁਨਰ ਵਿਕਾਸ ਮਿਸ਼ਨ ਤੋਂ ਸ਼ੰਮੀ ਠਾਕੁਰ ਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media