ਨਵਾਂਸ਼ਹਿਰ, 16 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਕਰਵਾਏ ਜਾਣ
ਵਾਲੇ ਹੁਨਰ ਮੁਕਾਬਲੇ ਦਾ ਪੋਸਟਰ ਜਾਰੀ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਜਿਸ ਨੌਜਵਾਨ ਦੀ ਜਨਮ ਮਿਤੀ 1 ਜਨਵਰੀ 1996 ਤੋਂ ਬਾਅਦ ਦੀ ਹੈ, ਉਹ ਇਸ ਹੁਨਰ ਮੁਕਾਬਲੇ ਵਿਚ ਭਾਗ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਿਸ਼ਵ ਹੁਨਰ ਮੁਕਾਬਲਾ ਅਗਲੇ ਸਾਲ ਸ਼ਿੰਘਾਈ, ਚੀਨ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੇ ਪਹਿਲੇ ਪੱਧਰ ਦੇ ਮੁਕਾਬਲੇ 5 ਅਪ੍ਰੈਲ 2021 ਤੋਂ 7 ਅਪ੍ਰੈਲ 2021 ਤੱਕ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਨੌਜਵਾਨ, ਜਿਹੜਾ ਕਿਸੇ ਵੀ ਕੰਮ ਵਿਚ ਹੁਨਰ ਰੱਖਦਾ ਹੈ, ਉਹ www.psdm,gov.in ਵੈਬਸਾਈਟ ਉੱਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।
ਇਸ ਮੌਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਟੀਮ ਦੇ ਨੁਮਾਇੰਦੇ ਸ਼ੰਮੀ ਠਾਕੁਰ ਨੇ ਦੱਸਿਆ ਕਿ ਮੁਕਾਬਲੇ ਵਿਚ ਭਾਗ ਲੈਣ ਵਾਲੇ ਪ੍ਰਾਰਥੀਆਂ ਨੂੰ ਪੀ. ਐਸ. ਡੀ. ਐਮ ਵੱਲੋਂ ਆਉਣ-ਜਾਣ ਦਾ ਕਿਰਾਇਆ ਅਤੇ ਖਾਣਾ ਵੀ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਡੀ.ਪੀ.ਐਮ.ਯੂ ਦੇ ਨੁਮਾਇੰਦੇ ਦੇ ਫੋਨ ਨੰਬਰ 94192-18613 ‘ਤੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media