ਨਵਾਂਸ਼ਹਿਰ, 16 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਬਕਾ ਖੇਤੀਬਾੜੀ
ਮੰਤਰੀ ਸਵਰਗੀ ਦਿਲਬਾਗ ਸਿੰਘ ਦੀ 18 ਮਾਰਚ ਨੂੰ ਮਨਾਈ ਜਾ ਰਹੀ 25ਵੀਂ ਬਰਸੀ ਮੌਕੇ ਕੋਰੋਨਾ ਮਹਾਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਪਿਛਲੀ ਵਾਰ ਵਾਂਗ ਹੀ ਉਨ੍ਹਾਂ ਦੀ ਸਮਾਧ ’ਤੇ ਕੋਈ ਵੱਡਾ ਇਕੱਠ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਅਤੇ ਸਵਰਗੀ ਮੰਤਰੀ ਸਾਹਿਬ ਦੇ ਅਜ਼ੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚ ਰਹਿ ਕੇ ਸਵਰਗੀ ਮੰਤਰੀ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਅਰਦਾਸ ਕਰਨ ਅਤੇ ਇਸ ਬਿਮਾਰੀ ਤੋਂ ਬਚਦਿਆਂ ਸੂਬਾ ਸਰਕਾਰ ਦੁਆਰਾ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਅਤੇ ਸਾਵਧਾਨੀਆਂ ਦਾ ਪਾਲਣ ਕਰਨ।ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media