Friday, November 22, 2024

ਕੋਵਿਡ-19 ਹਦਾਇਤਾਂ ਦੀ ਪਾਲਣਾ ਨਾਲ ਪੰਜਵੀਂ ਬੋਰਡ ਦੀਆ ਪ੍ਰੀਖਿਆਵਾਂ ਸ਼ੁਰੂ

ਪਠਾਨਕੋਟ, 16 ਮਾਰਚ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਸਕੂਲਾਂ ਦੀਆਂ ਪੰਜਵੀ ਬੋਰਡ ਦੀਆਂ ਪ੍ਰੀਖਿਆਵਾਂ ਕੋਰੋਨਾ ਤੋਂ ਬਚਾਅ ਦੀਆਂ ਸਾਰੀਆਂ ਸਾਵਧਾਨੀਆਂ ਦੀ ਪਾਲਣ ਨਾਲ ਸ਼ੁਰੂ ਹੋ ਗਈਆਂ ਹਨ।ਪ੍ਰੀਖਿਆਵਾਂ ਦੇ ਪਹਿਲੇ ਦਿਨ ਵਿਦਿਆਰਥੀ ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਮਾਸਕ ਪਹਿਨ ਕੇ ਸਕੂਲਾਂ ਵਿੱਚ ਪਹੁੰਚੇ।ਜਿਲ੍ਹਾ ਅਧਿਕਾਰੀਆਂ ਵਲੋਂ ਵੀ ਸਕੂਲਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ।
                   ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਰਿੰਦਰ ਪਰਾਸਰ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕਿ ਸੂਬੇ ‘ਚ ਕੋਰੋਨਾ ਕੇਸਾਂ ‘ਚ ਮੁੜ ਤੋਂ ਇਜ਼ਾਫਾ ਹੋਣ ਨਾਲ ਸਕੂਲੀ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਸਰਕਾਰ ਵਲੋਂ ਵਿਦਿਆਰਥੀਆਂ ਲਈ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ।ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਪਰਾਸਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲਕਪੁਰ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸਿਆਲੀਂ ਕੁਲਿਆਂ, ਸਰਕਾਰੀ ਪ੍ਰਾਇਮਰੀ ਸਕੂਲ ਥਰਿਆਲ, ਦਸਮੇਸ ਪਬਲਿਕ ਸਕੂਲ ਰਾਣੀਪੁਰ ਮਿਸਤਰੀਆਂ, ਸਰਕਾਰੀ ਪ੍ਰਾਇਮਰੀ ਸਕੂਲ ਮੋਹਤਫਰਕਾ, ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਨੇ ਸਰਕਾਰੀ ਪ੍ਰਾਇਮਰੀ ਸਕੂਲ ਐਮਾਂ ਮੁਗਲਾਂ, ਸਰਕਾਰੀ ਪ੍ਰਾਇਮਰੀ ਸਕੂਲ ਮਾਧੋਪੁਰ ਕੁਲਿਆਂ, ਸਰਕਾਰੀ ਪ੍ਰਾਇਮਰੀ ਸਕੂਲ ਸੇਰਪੁਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਧੋਬੜਾ ਅਤੇ ਸਰਵਹਿੱਤਕਾਰੀ ਵਿੱਦਿਆ ਮੰਦਰ ਭੋਆ ਵਿਖੇ ਚੱਲ ਰਹੀਆਂ ਪ੍ਰੀਖਿਆਵਾਂ ਦੀ ਜਾਂਚ ਕੀਤੀ ਅਤੇ ਸੰਤੁਸ਼ਟੀ ਜਾਹਰ ਕੀਤਾ।
                   ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕਿ ਅੱਜ ਪ੍ਰੀਖਿਆਵਾਂ ਲਈ ਸਕੂਲ ਆਉਣ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਜਿੱਥੇ ਮਾਸਕ ਪਹਿਨ ਕੇ ਸਕੂਲ ਆਉਣ, ਪੇਪਰ ਕਰਨ ਲਈ ਲੋੜੀਂਦੀ ਸਮੱਗਰੀ ਆਪੋ ਆਪਣੀ ਲਿਆਉਣ ਆਦਿ ਹਦਾਇਤਾਂ ਦੀ ਵਟਸਐਪ ਗਰੁੱਪਾਂ ਰਾਹੀਂ ਅਗਾਊਂ ਜਾਣਕਾਰੀ ਦਿੱਤੀ ਗਈ ਉੱਥੇ ਹੀ ਸਕੂਲਾਂ ਵਿੱਚ ਸੈਨੇਟਾਈਜ਼ਰ ਅਤੇ ਮਾਸਕ ਉਪਲਬਧ ਕਰਵਾਏ ਗਏ ਅਤੇ ਵਿਦਿਆਰਥੀਆਂ ਦਾ ਤਾਪਮਾਨ ਚੈਕ ਕਰਕੇ ਪ੍ਰੀਖਿਆਂ ਕੇਂਦਰਾਂ ਵਿੱਚ ਜਾਣ ਦੀ ਆਗਿਆ ਦਿੱਤੀ ਗਈ।ਵਿਦਿਆਰਥੀਆਂ ਨੂੰ ਆਪਣੀ ਪਾਣੀ ਦੀ ਬੋਤਲ, ਜੁਮੈਟਰੀ, ਪੈਨ ਅਤੇ ਪੈਨਸਿਲ ਆਦਿ ਦੂਜੇ ਵਿਦਿਆਰਥੀਆਂ ਨਾਲ ਸਾਂਝਾ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ।ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਨੇ ਦੱਸਿਆ ਕਿ ਸੋਸ਼ਲ ਡਿਸਟੈਂਸ ਬਣਾਈ ਰੱਖਣ ਲਈ ਇੱਕ ਡੈਸਕ ‘ਤੇ ਸਿਰਫ਼ ਇੱਕ ਵਿਦਿਆਰਥੀ ਹੀ ਬਿਠਾਇਆ ਗਿਆ।
               ਇਸ ਮੌਕੇ ਤੇ ਸਬੰਧਿਤ ਸਕੂਲਾਂ ਦਾ ਸਟਾਫ ਅਤੇ ਸਮੂਹ ਕੇਂਦਰਾ ਦਾ ਨਿਗਰਾਨ ਅਮਲਾ ਮੌਜ਼ੂਦ ਸੀ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …