ਪਠਾਨਕੋਟ, 16 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਜਿਲ੍ਹਾ ਪ੍ਰਸ਼ਾਸ਼ਨ ਦੀ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਵਿੱਚ ਜਿਲ੍ਹੇ ਦੇ ਸੈਲਰਾਂ ਦੇ ਮਾਲਿਕਾਂ ਅਤੇ ਗੈਸ਼ ਏਜੰਸੀਆਂ ਦੇ ਮਾਲਿਕਾਂ ਨਾਲ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ।
ਜਿਸ ਦਾ ਮੁੱਖ ਉਦੇਸ਼ ਨਿਯੋਜਕਾਂ ਨੂੰ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਪੋਰਟਲ ‘ਤੇ ਉਸ ਦੀ ਮਹੱਤਤਾ ਬਾਰੇ ਜਾਣਾਕਰੀ ਦੇਣਾ ਸੀ, ਤਾਂ ਜੋ ਨਿਯੋਜਕ ਇਸ ਪੋਰਟਲ ਤੇ ਰਜਿਸ਼ਟਰਡ ਹੋ ਕੇ ਇਸ ਪੋਰਟਲ ਤੋਂ ਜਾਬਸੀਕਰ ਦੀ ਆਸਾਨੀ ਨਾਲ ਭਾਲ ਕਰ ਸਕਣ।
ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਜਿਲ੍ਹਾ ਰੋਜਗਾਰ ਅਫਸਰ ਗੁਰਮੇਲ ਸਿੰਘ ਨੇ ਮੀਟਿੰਗ ਵਿਚ ਹਾਜ਼ਰ ਨਿਯੋਜਕਾਂ ਨੂੰ ਅਪੀਲ ਕੀਤੀ ਕਿ ਉਹ ਪੋਰਟਲ ‘ਤੇ ਅਪਣੀ ਏਜੰਸੀਆਂ/ਫਰਮਾਂ ਨੂੰ ਜਰੂਰ ਰਜਿਸਟਰਡ ਕਰਨ ਤਾਂ ਜੋ ਭਵਿੱਖ ਵਿਚ ਜੇਕਰ ਉਹਨਾਂ ਨੂੰ ਮੁਲਾਜ਼ਮਾਂ ਦੀ ਲੋੜ ਪੈਂਦੀ ਹੈ ਤਾਂ ਇਹ ਪੋਰਟਲ ਉਹਨਾਂ ਲਈ ਲਾਹੇਵੰਦ ਹੋਵੇਗਾ।
ਇਸ ਤੋਂ ਇਲਾਵਾ ਰੋਜ਼ਗਾਰ ਬਿਉਰੋ ਪਠਾਨਕੋਟ ਵੱਲੋਂ ਪਾਵਰ ਪੁਆਇੰਟ ਪਰੇਜਨਟੇਸ਼ਨ ਦਿਖਾ ਕੇ ਪੋਰਟਲ ਬਾਰੇ ਜਾਣਕਾਰੀ ਦਿੱਤੀ ਅਤੇ ਜਿਲ੍ਹਾ ਰੋਜ਼ਗਾਰ ਬਿਉਰੋ ਦੁਆਰਾ ਦਿੱਤੀਆਂ ਜਾ ਰਹੀਆਂ ਸਹੂਲਤਾਂ ਕੈਰੀਅਰ ਕਾਉਂਸਲਿੰਗ, ਪਲੇਸਮੈਂਟ ਕੈਂਪ, ਮੁਫਤ ਇੰਟਰਨੈਟ ਸੇਵਾ ਆਦਿ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ।
ਇਸ ਮੋਕੇ ਤੇ ਪਲੇਜ਼ਮੈਂਟ ਅਫਸਰ ਰਕੇਸ਼ ਕੁਮਾਰ, ਜਗਦੀਪ ਸਿੰਘ, ਪਵਨ ਕੁਮਾਰ, ਦੀਪਕ ਸਰਮਾ, ਸਰਦਾਰੀ ਲਾਲ, ਗੁਰਕਿਰਤ, ਮੰਗਤ ਰਾਮ, ਤਰੁਣ ਗੁਪਤਾ, ਸੁਸ਼ੀਲ ਕੁਮਾਰ, ਇੰਦਰਪ੍ਰੀਤ ਸਿੰਘ, ਰਜਨੀਸ਼ ਕੁਮਾਰ ਆਦਿ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …