Friday, November 22, 2024

ਸ਼ਹਿਰ ਨੂੰ 24X7 ਸਰਫੇਸ ਵਾਟਰ ਸਪਲਾਈ ਮੁਹੱਈਆ ਕਰਵਾਉਣ ਲਈ ਮੀਟਿੰਗ

ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਸ਼ਹਿਰ ਨੂੰ 24X7 ਸਰਫੇਸ ਵਾਟਰ ਸਪਲਾਈ ਮੁਹੱਈਆ ਕਰਵਾਉਣ ਲਈ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਵਿਸਥਾਰਪੂਰਵਕ ਵਿਚਾਰ-ਵਟਾਂਦਰਾਂ ਕੀਤਾ ਗਿਆ ਅਤੇ ਪੀਣ ਵਾਲੇ ਸਵੱਛ ਪਾਣੀ ਦੀ 24 ਘੰਟੇ ਸਪਲਾਈ ਅਤੇ ਸੁਚਾਰੂ ਸੀਵਰੇਜ਼ ਵਿਵਸਥਾ ਬਣਾਏ ਰੱਖਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।ਜਿਸ ‘ਤੇ ਆਉਣ ਵਾਲੇ ਸਮੇਂ ‘ਚ ਅਮਲੀਜਾਮਾ ਪਹਿਣਾਉਣ ਲਈ ਰੂਪਰੇਖਾ ਤਿਆਰ ਕੀਤੀ ਜਾਵੇਗੀ।
                ਇਸ ਅਵਸਰ ਤੇ ਮੇਅਰ ਨੇ ਕਿਹਾ ਕਿ ਮੌਜ਼ੂਦਾ ਨਿਗਮ ਹਾਊਸ ਵਲੋਂ ਕਰੋੜਾਂ ਰੁਪਏ ਦੇ ਵਿਕਾਸ ਦੇ ਕੰਮ ਪਾਸ ਕੀਤੇ ਗਏ ਹਨ ਜਿਸ ਨਾਲ ਸ਼ਹਿਰ ਦੀ ਹਰ ਇਕ ਵਾਰਡ ਵਿਚ ਸ਼ਹਿਰ ਵਾਸੀਆਂ ਨੂੰ ਮੁਲਭੂਤ ਸੇਵਾਵਾਂ ਮੁਹੱਈਆ ਕਰਵਾਈਆਂ ਗਈਆ ਹਨ।ਉਹਨਾ ਕਿਹਾ ਕਿ ਸ਼ਹਿਰ ਵਿਚ 24ਯ7 ਸਰਫੇਸ ਵਾਟਰ ਸਪਲਾਈ ਮੁਹੱਈਆ ਕਰਵਾਇਆ ਜਾਵੇਗਾ।ਜਿਸ ਵਾਸਤੇ ਅੱਜ ਇਹ ਮੀਟਿੰਗ ਕੀਤੀ ਗਈ ਹੈ।ਆਉਣ ਵਾਲੇ ਸਮੇਂ ਵਿੱਚ ਇਸ ਦੇ ਸਿੱਟੇ ਨਜ਼ਰ ਆਉਣਗੇ।
                 ਮੀਟਿੰਗ ਵਿਚ ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕੌਂਸਲਰ ਦਲਬੀਰ ਸਿੰਘ ਮੰਮਣਕੇ, ਕੌਂਸਲਰ ਸੁਖਦੇਵ ਸਿੰਘ ਚਾਹਲ, ਕੌਂਸਲਰ ਮਹੇਸ਼ ਖੰਨਾ, ਕੌਂਸਲਰ ਅਸ਼ਵਨੀ ਕਾਲੇਸ਼ਾਹ, ਨਗਰ ਨਿਗਮ ਦੇ ਅਧਿਕਾਰ ਸ਼ਾਮਿਲ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …