Saturday, June 6, 2026

ਡਿਪਟੀ ਕਮਿਸ਼ਨਰ ਵਲੋਂ ਵੈਕਸੀਨੇਸ਼ਨ ਮੁਹਿੰਮ ਦਾ ਜਾਇਜ਼ਾ

ਮੁੱਢਲੇ ਸਿਹਤ ਕੇਂਦਰਾਂ ‘ਚਵੀ ਟੀਕਾਕਰਨ ਤੁਰੰਤ ਸ਼ੁਰੂ ਕਰਨ ਦੇ ਹੁਕਮ

ਕਪੂਰਥਲਾ, 17 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਹੈ ਕਿ ਕਰੋਨਾ ਸਬੰਧੀ ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਾਲ-ਨਾਲ ਮੁੱਢਲੇ ਸਿਹਤ ਕੇਂਦਰਾਂ ਵਿੱਚ ਵੀ ਵੈਕਸੀਨੇਸ਼ਨ ਦੀ ਸਹੂਲਤ ਜਲਦ ਸ਼ੁਰੂ ਕੀਤੀ ਜਾਵੇ ਤਾਂ ਜੋ ਸੀਨੀਅਰ ਸਿਟੀਜ਼ਨ ਤੇ ਗੰਭੀਰ ਬਿਮਾਰੀਆਂ ਤੋਂ ਪੀੜ੍ਹਤ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਅੱਜ ਇਥੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਵੈਕਸੀਨੇਸ਼ਨ ਤੇ ਕੋਵਿਡ ਕੰਟਰੋਲ ਦੇ ਯਤਨਾਂ ਦਾ ਜਾਇਜ਼ਾ ਲਿਆ ਗਿਆ।
                        ਨਿੱਜੀ ਹਸਪਤਾਲਾਂ ਰਾਹੀਂ ਵੈਕਸੀਨ ਲਗਵਾਉਣ ਲਈ ਸ਼ੈਸ਼ਨ ਸਾਇਟਾਂ ਵਧਾਉਣ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਕਪੂਰਥਲਾ ਤੇ ਫਗਵਾੜਾ ਦੇ ਸਾਰੇ ਨਿੱਜੀ ਹਸਪਤਾਲਾਂ ਨਾਲ ਰਾਬਤਾ ਕਾਇਮ ਕਰਕੇ ਵੈਕਸੀਨ ਲਗਵਾਉਣ ਦਾ ਪ੍ਰਬੰਧ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਕਰੋਨਾ ਦੇ ਦੁਬਾਰਾ ਫੈਲਾਅ ਨੂੰ ਰੋਕਣ ਲਈ ਰਾਤ ਦਾ ਕਰਫਿਊ ਤੇ ਹੋਰ ਪਾਬੰਦੀਆਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ।
                   ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ.ਆਂਗਰਾ, ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ, ਐਸ.ਡੀ.ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਸਿਵਲ ਸਰਜਨ ਡਾ. ਸੀਮਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ਵਿੱਚ ਜਿਲ੍ਹੇ `ਚੋਂ ਹਾਸਲ ਕੀਤੀਆਂ ਸ਼ਾਨਦਾਰ ਪੁਜ਼ੀਸ਼ਨਾਂ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਅਕਾਦਮਿਕ ਉਤਮਤਾ ਦੀ ਆਪਣੀ …