ਕਪੂਰਥਲਾ, 17 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਹੀਨਾ ਅਪ੍ਰੈਲ ਵਿੱਚ 7ਵਾਂ ਮੈਗਾ ਜਾਬ ਮੇਲਾ
ਲਗਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ (ਵਿ) ਐਸ.ਪੀ ਆਂਗਰਾ ਨੇ ਮੀਟਿੰਗ ਦੌਰਾਨ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਜਨਰੇਸ਼ਨ, ਸਕਿੱਲ ਡਿਵੈਲਪਮੈਂਟ ਅਤੇ ਟ੍ਰੇਨਿੰਗ ਅਫਸਰ ਸ੍ਰੀਮਤੀ ਨੀਲਮ ਮਹੇ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੈਗਾ ਰੋਜ਼ਗਾਰ ਮੇਲੇ ਜਿਲ੍ਹੇ ਵਿੱਚ ਤਿੰਨ ਸਥਾਨਾਂ ਕਪੂਰਥਲਾ, ਫਗਵਾੜਾ ਅਤੇ ਸੁਲਤਾਨਪੁਰ ਲੋਧੀ ਵਿਖੇ ਲਗਾਏ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ, ਜਨਰਲ ਮੈਨੇਜ਼ਰ ਜਿਲ੍ਹਾ ਉਦਯੋਗ ਕੇਂਦਰ, ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ, ਸਹਾਇਕ ਕਿਰਤ ਕਮਿਸ਼ਨਰ, ਬਲਾਕ ਮਿਸ਼ਨ ਮੈਨੇਜ਼ਰ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਜਿਲ੍ਹਾ ਮੈਨੇਜਰ, ਕਾਮਨ ਸਰਵਿਸ ਸੈਂਟਰ, ਅਤੇ ਵੱਖ-ਵੱਖ ਸਿੱਖਿਆ ਸੰਸਥਾਵਾਂ , ਆਈ.ਕੇ.ਜੀ ਪੰਜਾਬ ਟੈਕਨੀਕਲ ਯੂਨੀਵਰਸਿਟੀ, ਲਵਲੀ ਪ੍ਰੋਫੈਸਨਲ ਯੂਨੀਵਰਸਿਟੀ, ਜੀ.ਐਨ.ਏ ਯੂਨੀਵਰਸਿਟੀ, ਸਰਕਾਰੀ ਆਈ.ਟੀ.ਆਈ (ਲੜਕੇ), ਡਿਪਸ ਕਾਲਜ ਢਿੱਲਵਾਂ, ਆਨੰਦ ਕਾਲਜ ਆਫ ਇੰਜੀ: ਐਂਡ ਮੈਨੇਜਮੈਂਟ, ਰਾਮਗੜ੍ਹੀਆ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਨਵਾਬ ਜੱਸਾ ਸਿੰਘ ਆਹਲੂਵਾਲੀਆ, ਰਾਮਗੜ੍ਹੀਆ ਪੋਲੀਟੈਕਨਿਕ ਕਾਲਜ ਦੇ ਪ੍ਰਤੀਨਿਧੀਆਂ ਨੂੰ ਕਿਹਾ ਕਿ ਇਸ ਮੈਗਾ ਜਾਬ ਮੇਲੇ ਲਈ ਅਸਾਮੀਆਂ ਬਾਰੇ ਵੇਰਵੇ ਇਕੱਤਰ ਕੀਤੇ ਜਾਣ।
Check Also
ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …
Punjab Post Daily Online Newspaper & Print Media