Saturday, April 25, 2026

ਨਹਿਰੂ ਯੁਵਾ ਕੇਂਦਰ ਵਲੋਂ ‘ਗਰੀਨ ਵਿਲੇਜ਼, ਕਲੀਨ ਵਿਲੇਜ਼’ ਮੁਹਿੰਮ ਤਹਿਤ ਜਾਗਰੂਕਤਾ ਕੈਂਪ

ਹਿੰਦੂ ਕੰਨਿਆ ਕਾਲਜ ਵਿਖੇ ਵਿਦਿਆਰਥਣਾਂ ਨੂੰ ਪੌਦੇ ਵੰਡੇ

ਕਪੂਰਥਲਾ, 17 ਮਾਰਚ (ਪੰਜਾਬ ਪੋਸਟ ਬਿਊਰੋ) – ਨਹਿਰੂ ਯੁਵਾ ਕੇਂਦਰ ਕਪੂਰਥਲਾ ਵਲੋਂ ਵਾਤਾਵਰਣ ਸੰਭਾਲ ਅਤੇ ਧਰਤ ਹੇਠਲੇ ਪਾਣੀ ਨੂੰ ਬਚਾਉਣ ਦਾ ਸੁਨੇਹਾ ਦੇਣ ਦੇ ਮੰਤਵ ਨਾਲ ਸਥਾਨਕ ਹਿੰਦੂ ਕੰਨਿਆ ਕਾਲਜ ਵਿਖੇ ‘ਗਰੀਨ ਵਿਲੇਜ਼, ਕਲੀਨ ਵਿਲੇਜ਼’ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਾਇਆ ਗਿਆ, ਜਿਸ ਦੌਰਾਨ ਜਿੱਥੇ ਵਿਦਿਆਰਥਣਾਂ ਨੂੰ ਕੁਦਰਤੀ ਸ੍ਰੋਤਾਂ ਦੀ ਸਾਂਭ ਸੰਭਾਲ ਬਾਰੇ ਦੱਸਿਆ ਗਿਆ ਉਥੇ ਹੀ ਉਨ੍ਹਾਂ ਨੂੰ ਪੌਦੇ ਤੇ ਕਿਚਨ ਗਾਰਡਨ ਦੀਆਂ ਕਿੱਟਾਂ ਦੀ ਵੀ ਵੰਡ ਕੀਤੀ ਗਈ।
ਜਿਲ੍ਹਾ ਲੋਕ ਸੰਪਰਕ ਅਫਸਰ ਸੁਬੇਗ ਸਿੰਘ, ਬਾਗਬਾਨੀ ਵਿਕਾਸ ਅਫਸਰ ਮਨਪ੍ਰੀਤ ਕੌਰ, ਨਹਿਰੂ ਯੁਵਾ ਕੇਂਦਰ ਦੀ ਕੋਆਰਡੀਨੇਟਰ ਸਵਾਤੀ ਕੁਮਾਰ, ਹਿੰਦੂ ਕੰਨਿਆ ਕਾਲਜ ਦੀ ਪ੍ਰਿੰਸੀਪਲ ਡਾ. ਅਰਚਨਾ ਗਰਗ, ਟ੍ਰੈਫਿਕ ਸਿੱਖਿਆ ਸੈਲ ਦੇ ਇੰਚਾਰਜ਼ ਗੁਰਬਚਨ ਸਿੰਘ ਤੇ ਗੁਰਮੁੱਖ ਸਿੰਘ ਢੋਟ ਨੇ ਵਿਦਿਆਰਥਣਾਂ ਨੂੰ ਵਾਤਾਵਰਣ ਸੰਭਾਲ ਲਈ ਡਟਕੇ ਕੰਮ ਕਰਨ ਦਾ ਸੱਦਾ ਦਿੱਤਾ।
                     ਬਾਗਬਾਨੀ ਵਿਭਾਗ ਵਲੋਂ ਕਿਚਨ ਗਾਰਡਨ ਰਾਹੀਂ ਸਬਜ਼ੀਆਂ ਪੈਦਾ ਕਰਨ ਅਤੇ ਤਾਜ਼ੇ ਫਲਾਂ ਦੇ ਸੇਵਨ ਨਾਲ ਸਿਹਤ ‘ਤੇ ਪੈਣ ਵਾਲੇ ਚੰਗੇ ਪ੍ਰਭਾਵਾਂ ਬਾਰੇ ਦੱਸਿਆ ਗਿਆ। ਗਰੀਨ ਵਿਲੇਜ਼ ਮੁਹਿੰਮ ਤਹਿਤ ਕਾਲਜ ਦੇ ਵਿਹੜੇ ਵਿੱਚ ਪੌਦਾ ਵੀ ਲਾਇਆ ਗਿਆ।
                     ਨਹਿਰੂ ਯੁਵਾ ਕੇਂਦਰ ਦੀ ਕੋਆਰਡੀਨੇਟਰ ਸਵਾਤੀ ਕੁਮਾਰ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਵਲੋਂ ਇਸ ਮੁਹਿੰਮ ਤਹਿਤ ਜਿਲ੍ਹੇ ਦੇ ਹਰ ਪਿੰਡ ਤੱਕ ਪਹੁੰਚ ਕੀਤੀ ਜਾਵੇਗੀ , ਜਿਸ ਵਿਚ ਗੈਰ ਸਰਕਾਰੀ ਸੰਗਠਨਾਂ, ਯੂਥ ਕਲੱਬਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਪਾਣੀ ਦੀ ਸੰਭਾਲ ਸਬੰਧੀ ਇਕ ਪੋਸਟਰ ਵੀ ਜਾਰੀ ਕੀਤਾ ਗਿਆ। ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਨ ਤੇ ਰਾਸ਼ਟਰੀ ਗਾਨ ਵੀ ਪੇਸ਼ ਕੀਤਾ।
                   ਇਸ ਮੌਕੇ ਸੰਜੀਵ ਭਲਾ ਕਾਲਜ ਸੁਪਰਡੈਂਟ, ਡਾ. ਕੁਲਵਿੰਦਰ ਕੌਰ, ਇੰਦਰਜੀਤ ਕੌਰ, ਮਮਤਾ, ਰਾਸ਼ਟਰੀ ਯੁਵਾ ਸੇਵਕ ਭੁਪਿੰਦਰ ਸਿੰਘ, ਜਗਦੀਸ਼ ਕੌਰ, ਵਿਨੈ ਕੁਮਾਰ, ਡਿੰਪਲ, ਮੀਨਾ, ਅਮਰਜੀਤ, ਸਿਮਰਨ, ਸੌਰਵ ਹਾਜ਼ਰ ਸਨ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …