ਪ੍ਰਾਇਮਰੀ ਹੈਲਥ ਸੈਂਟਰ ਪੱਧਰ ਤੇ ਟੀਕਾਕਰਨ ਨੂੰ ਦਿੱਤੀ ਮਨਜ਼ੂਰੀ
ਪਠਾਨਕੋਟ, 17 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਨਿਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਸੰਪੂਰਨ ਟੀਕਾ ਕਰਨ ਮੁਹਿੰਮ ਦਾ ਜਾਇਜ਼ਾ ਲੈਣ ਲਈ
ਆਰੰਭ ਗਈ ਵਿਸ਼ੇਸ਼ ਮੁਹਿੰਮ ਅਧੀਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਜਿਲ੍ਹਾ ਪਠਾਨਕੋਟ ਦਾ ਦੌਰਾ ਕੀਤਾ।
ਸਿਵਲ ਸਰਜਨ ਪਠਾਨਕੋਟ ਡਾ. ਹਰਵਿੰਦਰ ਸਿੰਘ ਵਲੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਚੀਮਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫਸਰਾਂ ਜੋ ਕਮਿਊਨਿਟੀ ਹੈਲਥ ਸੈਂਟਰ ਅਤੇ ਪ੍ਰਾਈਮਰੀ ਹੈਲਥ ਸੈਂਟਰ ਦੇ ਇੰਚਾਰਜ ਹਨ।ਜਿਲ੍ਹਾ ਪੱਧਰ ਦੇ ਪ੍ਰੋਗਰਾਮ ਅਫਸਰਾਂ ਨਾਲ ਸਿਵਲ ਸਰਜਨ ਦਫਤਰ ਵਿੱਚ ਇੱਕ ਵਿਸ਼ੇਸ ਆਯੋਜਿਤ ਕੀਤੀ।ਮੀਟਿੰਗ ਦੋਰਾਨ ਉਨ੍ਹਾਂ ਟੀਕਾਕਰਨ ਮੁਹਿਮ ਨੂੰ ਸੰਗਠਿਤ ਮੁਹਿਮ ਰਾਹੀ ਨੇਪਰੇ ਚੜਾਉਣ ਲਈ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੂੰ ਕੋਵਿਡ-19 ਦੇ ਸਬੰਧ ਵਿਚ ਹੈਡਕੁਆਰਟਰ ਵੱਲੋ ਜਾਰੀ ਕੀਤੀਆ ਹਦਾਇਤਾਂ ਦੀ ਪਾਲਣਾ ਕਰਨ ਬਾਰੇ ਜਾਣਕਾਰੀ ਦਿੱਤੀ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਵੱਲੋ ਆਪਣੇ ਅਧਿਕਾਰ ਖੇਤਰ ਨਾਲ ਸਬੰਧਤ ਕਾਰਵਾਈ ਬਾਰੇ ਜਾਣੂ ਕਰਵਾਇਆ।
ਸਿਵਲ ਸਰਜਨ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ 1 ਸਰਕਾਰੀ ਹਸਪਤਾਲ ਪਠਾਨਕੋਟ, 4 ਸੀ.ਐਚ.ਸੀ ਇਕ ਆਰ.ਐਸ.ਡੀ ਅਤੇ 7 ਪੀ.ਐਚ.ਸੀ ਦੇ ਵਿੱਚ ਕੋਰੋਨਾ ਟੀਕਾਕਰਨ ਚੱਲ ਰਿਹਾ ਹੈ ਅਤੇ 8 ਪ੍ਰਾਈਵੇਟ ਅਦਾਰਿਆਂ ਵਿੱਚ ਵੀ ਟੀਕਾਕਰਨ ਦਾ ਕੰਮ ਸ਼ੁਰੂ ਕਰ ਦਿੱੱਤਾ ਗਿਆ ਹੈ।ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਜਿਲ੍ਹਾ ਪਠਾਨਕੋਟ ਦੀ ਵਧਿਆ ਕਾਰਗੁਜ਼ਾਰੀ ਦੀ ਸਰਾਹਨਾ ਕੀਤੀ ਅਤੇ ਕੀਤੀਆ ਗਈਆਂ ਤਿਆਰੀਆਂ ਦੇ ਬਾਰੇ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ।ਉਹਨਾ ਵਿਭਾਗੀ ਅਮਲੇ ਵੱਲੋ ਵੱਧ ਤੋ ਵੱਧ ਲੋਕਾਂ ਨੂੰ ਵੱਖ-ਵੱਖ ਪ੍ਰਚਾਰ ਮਾਧਿਅਮ ਰਾਹੀਂ ਕੋਰੋਨਾ ਬਚਾਓ ਟੀਕਾਕਰਨ ਨੂੰ ਉਤਸਾਹਿਤ ਕਰਨ ਲਈ ਤੇ ਇਸ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਪ੍ਰਾਇਮਰੀ ਹੈਲਥ ਸੈਂਟਰ ਦੇ ਪੱਧਰ ‘ਤੇ ਇਸ ਟੀਕਾਕਰਨ ਨੂੰ ਸੁਨਿਸ਼ਚਿਤ ਕਰਨ ਲਈ ਹਰ ਸੰਭਵ ਹੀਲਾ ਵਰਤਨ ਲਈ ਨਿਰਦੇਸ਼ਤ ਜਾਰੀ ਕੀਤੇ।ਇਸ ਤੋਂ ਬਾਅਦ ਉਹਨਾਂ ਨੇ ਸਾਰੇ ਹਸਪਤਾਲ ਦਾ ਮੁਆਇਨਾ ਕਰਦੇ ਹਸਪਤਾਲ ਦੇ ਕੰਮ ਦੀ ਸਰਾਹਨਾ ਕੀਤੀ ਅਤੇ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਸਹਿਯੋਗ ਕਰਨ ਲਈ ਕਿਹਾ।
ਇਸ ਮੋਕੇ ਸਹਾਇਕ ਸਿਵਲ ਸਰਜਨ ਡਾ. ਅਦਿੱਤੀ ਸਲਾਰੀਆ, ਡੀ.ਆਈ.ਓ ਡਾ. ਦਰਬਾਰ ਰਾਜ, ਡੀ.ਐਚ.ਓ. ਡਾ. ਰੇਖਾ ਘਈ, ਡੀ.ਐਫ.ਪੀ.ਓ ਡਾ. ਜਵਿੰਦਰਵੰਤ ਸਿੰਘ, ਡੀ.ਐਮ.ਸੀ ਡਾ. ਅਰੁਣ ਸੋਹਲ, ਸਾਰੇ ਐਸ.ਐਮ.ਓ ਇੰਚ. ਡਾ. ਰਾਕੇਸ਼ ਸਰਪਾਲ, ਡਾ. ਰਵੀਕਾਂਤ, ਡਾ. ਬਿੰਦੂ ਗੁਪਤਾ, ਡਾ. ਕਿਰਨ ਬਾਲਾ, ਡਾ. ਨੀਰੂ ਸ਼ਰਮਾ, ਡਾ. ਅਨਿਤਾ ਸ਼ਰਮਾ ਆਦਿ ਹਾਜਰ ਸਨ।
Punjab Post Daily Online Newspaper & Print Media