ਨਵਾਂਸ਼ਹਿਰ, 17 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਨਸ਼ਾ
ਮੁਕਤ ਭਾਰਤ ਅਭਿਆਨ ਤਹਿਤ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਇਨ੍ਹਾਂ ਪ੍ਰੋਗਰਾਮਾਂ ਦੀ ਲੜੀ ਵਿਚ ਅੱਜ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਸਹਾਇਕ ਕਮਿਸ਼ਨਰ ਦੀਪਜੋਤ ਕੌਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਰੈਲੀ ਵਿਚ ਯੂਥ ਵਲੰਟੀਅਰਾਂ ਅਤੇ ਨਸ਼ਾ ਮੁਕਤ ਹੋਏ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਭਾਗ ਲੈ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ।
ਸਹਾਇਕ ਕਮਿਸ਼ਨਰ ਦੀਪਜੋਤ ਕੌਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਇਸ ਤਹਿਤ ਜਾਗਰੂਕਤਾ ਰੈਲੀਆਂ ਅਤੇ ਸੈਮੀਨਾਰਾਂ ਤੋਂ ਇਲਾਵਾ ਫੁੱਟਬਾਲ ਮੈਚ, ਕਬੱਡੀ ਮੈਚ ਅਤੇ ਯੋਗਾ ਕੈਂਪ ਆਦਿ ਲਗਾਏ ਗਏ ਹਨ ਅਤੇ ਜਲਦ ਹੀ ਜ਼ਿਲ੍ਹਾ ਪੱਧਰ ’ਤੇ ਕ੍ਰਿਕਟ ਮੈਚ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਯੋਗ ਬੱਚਿਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਰੋਜ਼ਗਾਰ ਵਿਭਾਗ ਦੇ ਸਹਿਯੋਗ ਨਾਲ ਨਸ਼ਾ ਤਿਆਗ ਚੁੱਕੇ ਨੌਜਵਾਨਾਂ ਦੀ ਰੋਜ਼ਗਾਰ ਵਾਸਤੇ ਰਜਿਸਟ੍ਰੇਸ਼ਨ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਆਪਣਾ ਪੂਰਾ ਸਹਿਯੋਗ ਦੇਣ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਡੀ.ਐਸ.ਪੀ ਲਖਵੀਰ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਵਿਵਹਾਰ ਪਰਿਵਰਤਨ ਮੰਗ ਗੁਰਪ੍ਰਸ਼ਾਦ, ਇੰਸ. ਰਤਨ ਸਿੰਘ, ਐਸ.ਆਈ ਹੁਸਨ ਲਾਲ, ਯੂਥ ਆਗੂ ਅਮਰਿੰਦਰ ਸਿੰਘ, ਨਵਜੋਤ ਸਿੰਘ, ਇਕਸ਼ਿਤ, ਰਘੁਵੀਰ, ਇੰਡੀਅਨ ਕੌਂਸਲ ਫਾਰ ਸੋਸ਼ਲ ਵੈਲਫੇਅਰ ਦੇ ਪ੍ਰਾਜੈਕਟ ਮੈਨੇਜਰ ਸੁਖਵਿੰਦਰ ਸਿੰਘ, ਪਰਵੀਨ ਕੁਮਾਰ, ਸਤਵੰਤ ਸਿੰਘ, ਗੁਰਪ੍ਰੀਤ ਸਿੰਘ, ਪਵਨ ਕੁਮਾਰ, ਸੀਮਾ ਦੇਵੀ ਅਤੇ ਹੋਰ ਹਾਜ਼ਰ ਸਨ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media