Saturday, June 6, 2026

ਮਿਸ਼ਨ ਰੈਡ ਸਕਾਈ ਤਹਿਤ ਓਟ ਸੈਂਟਰ ਵਿਖੇ ਲਗਾਇਆ ਵਿਸ਼ੇਸ਼ ਕੈਂਪ

ਨਵਾਂਸ਼ਹਿਰ, 17 ਮਾਰਚ (ਪੰਜਾਬ ਪੋਸਟ ਬਿਊਰੋ) – ਰੋਜ਼ਗਾਰ ਵਿਭਾਗ ਵਲੋਂ ਨਸ਼ਾ ਮੁਕਤ ਹੋਏ ਨੌਜਵਾਨਾਂ ਦੇ ਮੁੜ ਵਸੇਬੇ ਲਈ ਮਿਸ਼ਨ ਰੈਡ ਸਕਾਈ ਚਲਾਇਆ ਜਾ ਰਿਹਾ ਹੈ।ਇਸੇ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਓਟ ਸੈਂਟਰ ਮੁਕੰਦਪੁਰ ਵਿਖੇ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ।ਜ਼ਿਲ੍ਹਾ ਰੋਜਗਾਰ ਅਫਸਰ ਰੁਪਿੰਦਰ ਕੌਰ ਦੀ ਅਗਵਾਈ ਹੇਠ ਨਸ਼ਾ ਮੁਕਤ ਪ੍ਰਾਰਥੀਆਂ ਦੀ ਪਹਿਚਾਣ ਕਰਨ ਉਪਰੰਤ ਉਨ੍ਹਾਂ ਦਾ ਮਿਸ਼ਨ ਰੈਡ ਸਕਾਈ ਅਫ਼ਸਰਾਂ ਨਾਲ ਤਾਲਮੇਲ ਕਰਵਾਇਆ ਗਿਆ, ਤਾਂ ਜੋ ਉਨ੍ਹਾਂ ਲਈ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਉਪਰਾਲੇ ਕੀਤੇ ਜਾ ਸਕਣ।ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕੈਰੀਅਰ ਕਾੳੂਂਸਲਰ ਹਰਮਨਦੀਪ ਸਿੰਘ ਅਤੇ ਮਿਸ਼ਨ ਰੈਡ ਸਕਾਈ ਅਫ਼ਸਰਾਂ ਗੁਰਲਾਲ ਸਿੰਘ ਅਤੇ ਅਮਰਜੀਤ ਸਿੰਘ ਨੇ ਪ੍ਰਾਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਨਸ਼ੇ ਦੇ ਭੈੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ।ਜ਼ਿਲ੍ਹਾ ਰੋਜਗਾਰ ਅਫਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਨਸ਼ਾ ਤਿਆਗ ਚੁੱਕੇ ਨੌਜਵਾਨਾਂ ਨੂੰ ਇਸ ਅਭਿਆਨ ਤਹਿਤ ਜਿਥੇ ਨੌਕਰੀ ਮਿਲ ਸਕਦੀ ਹੈ, ਉਥੇ ਉਹ ਆਪਣਾ ਕੰਮ ਸ਼ੁਰੂ ਕਰਨ ਲਈ ਨਾਮਾਤਰ ਕਿਸ਼ਤਾਂ ’ਤੇ ਸਰਕਾਰ ਪਾਸੋਂ ਕਰਜ਼ਾ ਵੀ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਵਿਚ ਲਿਜਾ ਕੇ ਵੱਧ ਤੋਂ ਵੱਧ ਰੋਜ਼ਗਾਰ ਦੇ ਵਸੀਲੇ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 88727-59915 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ਵਿੱਚ ਜਿਲ੍ਹੇ `ਚੋਂ ਹਾਸਲ ਕੀਤੀਆਂ ਸ਼ਾਨਦਾਰ ਪੁਜ਼ੀਸ਼ਨਾਂ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਅਕਾਦਮਿਕ ਉਤਮਤਾ ਦੀ ਆਪਣੀ …