Thursday, July 23, 2026

ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਰੋਕ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿੱਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
                    ਇੱਕ ਤਰਫਾ ਜਾਰੀ ਕੀਤਾ ਇਹ ਹੁਕਮ ਸਖਤੀ ਨਾਲ 14 ਮਈ 2021 ਤੱਕ ਲਾਗੂ ਰਹੇਗਾ।

ਸਰਹੱਦ ’ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ

ਇਸੇ ਤਰਾਂ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਨੇ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
                ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਆਉਂਦੀ ਭਾਰਤ-ਪਾਕਿ ਸੀਮਾ ’ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਨ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹਨ।
ਇਹ ਪਾਬੰਦੀ ਦਾ ਹੁਕਮ 20 ਮਈ 2021 ਤੱਕ ਲਾਗੂ ਰਹੇਗਾ।

Check Also

ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …