ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵਲੋਂ ਵਿਧਾਨ ਸਭਾ ਹਲਕਾ ਦੱਖਣੀ ਦੀ
ਵਾਰਡ ਨੰ: 64, 66 ਤੇ 67 ਵਿਖੇ ਇਲਾਕਾ ਨਿਵਾਸੀਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਨਵੇਂ ਟਿਊਬਵੈਲਾਂ ਤੇ ਸੀਵਰੇਜ਼ ਪ੍ਰਣਾਲੀ ਨੂੰ ਦਰੁਸਤ ਕਰਨ ਲਈ ਨਵੀਂ ਪਾਈਪ ਲਾਈਨ ਵਿਛਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।ਵਾਰਡ ਨੰ: 64 ਵਿਖੇ ਚਿੰਤਪੂਰਨੀ ਚੌਂਕ, ਗਲੀ ਦੇਵੀ ਵਾਲੀ ਵਿਖੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ 19.71 ਹਜ਼ਾਰ ਦੀ ਲਾਗਤ ਨਾਲ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਤੇ 4.56 ਹਜ਼ਾਰ ਦੀ ਲਾਗਤ ਨਾਲ ਸੀਵਰੇਜ਼ ਪ੍ਰਣਾਲੀ ਨੂੰ ਦਰੁੱਸਤ ਕਰਨ ਲਈ ਨਵੀਂ ਪਾਈਪ ਲਾਈਨ ਵਿਛਾਉਣ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ।ਵਾਰਡ ਨੰ: 66 ਵਿਖੇ ਬਜ਼ਾਰ ਪੇਠੇ ਵਾਲਾ, ਗਲੀ ਕੁੱਤਿਆਂ ਵਾਲਾ, ਨਮਕ ਮੰਡੀ ਵਿਖੇ ਵੀ 16 ਲੱਖ ਰੁਪਏ ਦੀ ਲਾਗਤ ਨਾਲ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਤੇ ਇਸ ਦੇ ਨਾਲ ਹੀ ਕਟੜਾ ਦਲ ਸਿੰਘ, ਗਲੀ ਅਰਕ ਵਾਲੀ ਵਿਖੇ 2 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ਼ ਪ੍ਰਣਾਲੀ ਨੂੰ ਦਰੁੱਸਤ ਕਰਨ ਲਈ ਨਵੀਂ ਪਾਈਪ ਲਾਈਨ ਵਿਛਾਉਣ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ।ਵਾਰਡ ਨੰ: 67 ਵਿਖੇ 16 ਲੱਖ ਰੁਪਏ ਦੀ ਲਾਗਤ ਨਾਲ ਇਹ ਕੰਮ ਮੁਕੰਮਲ ਕੀਤਾ ਜਾਵੇਗਾ।ਜਿਸ ਨਾਲ ਗਲੀ ਧੋਬੀਆਂ, ਅੰਦਰੂਨ ਹਕੀਮਾਂ ਗੇਟ, ਖਜ਼ਾਨਾ ਗੇਟ, ਗਲੀ ਹਾਤਿਮਤਾਈ ਆਦਿ ਇਲਾਕਾ ਨਿਵਾਸੀਆਂ ਨੂੰ ਸ਼ੁੱਧ ਪਾਣੀ ਵਾਲਾ ਮੁਹੱਈਆ ਹੋਵੇਗਾ ਤੇ ਸੀਵਰੇਜ਼ ਪ੍ਰਣਾਲੀ ਨੂੰ ਦਰੁੱਸਤ ਕੀਤਾ ਜਾਵੇਗਾ।
ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਦਿਨੇਸ਼ ਬੱਸੀ, ਕੌਂਸਲਰ ਅਸ਼ਵਨੀ ਕਾਲੇਸ਼ਾਹ, ਐਸ.ਡੀ.ਓ ਰਾਜਿੰਦਰ ਸਿੰਘ, ਐਕਸੀਅਨ ਬਲਜੀਤ ਸਿੰਘ, ਜੇ.ਈ ਸੁਖਰਾਜ ਸਿੰਘ, ਜੇ.ਈ ਪਾਰਸ ਚਾਵਲਾ ਆਦਿ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media