ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਸ਼ਹਿਰ ਦੇ ਹਰ ਇਲਾਕੇ ’ਚ ਬਹੁਪੱਖੀ ਵਿਕਾਸ ਕਰਵਾਏ ਗਏ ਹਨ ਅਤੇ ਅਗਾਂਹ ਵੀ ਲਗਾਤਾਰ ਸ਼ਹਿਰ ਦੇ ਹਰ ਇਲਾਕੇ ਨੂੰ ਵਿਕਾਸ ਦੇ ਚਾਰ ਚੰਨ ਲਗਾਏ ਜਾ ਰਹੇ ਹਨ ਇਸੇ ਲੜੀ ਤਹਿਤ ਅੱਜ ਮੇਅਰ ਕਰਮਜੀਤ ਸਿੰਘ ਤੇ ਵਿਧਾਇਕ ਸੁਨੀਲ ਦੱਤੀ ਵਲੋਂ ਵਿਧਾਨ ਸਭਾ ਹਲਕਾ ਉਤਰੀ ਦੇ ਵਾਰਡ ਨੰ: 12 ਅਤੇ 13 ’ਚ 27 ਫੁੱਟ ਰੋਡ ਵਿਖੇ ਨਵੀਂ ਸੜਕ ਬਣਾਉਣ ਲਈ ਪ੍ਰੀਮਿਅਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਇਸ ਸੜਕ ਦੇ ਬਣਨ ਨਾਲ ਗ੍ਰੀਨ ਫੀਲਡ, ਨਿਊ ਗ੍ਰੀਨ ਫੀਲਡ, ਡਾਇਮੰਡ ਐਵੀਨਿਊ, ਵਾਈਟ ਐਵੀਨਿਊ, ਸ੍ਰੀ ਹਰਿਰਾਏ ਐਵੀਨਿਊ, ਭਾਈ ਹਿੰਮਤ ਸਿੰਘ ਐਵੀਨਿਊ, ਸ੍ਰੀ ਮਹਾਂਕਾਲੀ ਮੰਦਿਰ ਦੇ ਇਲਾਕਾ ਨਿਵਾਸੀਆਂ ਤੇ ਰਾਹਗੀਰਾਂ ਨੂੰ ਕਾਫੀ ਰਾਹਤ ਮਿਲੇਗੀ।
ਮੇਅਰ ਨੇ ਕਿਹਾ ਕਿ ਸ਼ਹਿਰ ਦੇ ਹਰ ਇਲਾਕੇ ਦਾ ਕਈ ਵੀ ਕੰਮ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ।ਉਨਾਂ ਕਿਹਾ ਕਿ ਲੋਕਾਂ ਦੇ ਪੀਣ ਵਾਲੇ ਸ਼ੁੱਧ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਨਵੀਆਂ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਅਤੇ ਟਿਊਬਵੈਲ ਲਗਾ ਦਿੱਤੇ ਗਏ ਹਨ ਤਾਂ ਜੋ ਇਲਾਕੇ ਨਿਵਾਸੀਆਂ ਨੂੰ ਸ਼ੁੱਧ ਪਾਣੀ ਮਿਲ ਸਕੇ।।
ਇਸ ਮੌਕੇ ਕੌਂਸਲਰ ਸ੍ਰੀਮਤੀ ਪ੍ਰਿਅੰਕਾ ਸ਼ਰਮਾ, ਕੌਂਸਲਰ ਸਮੀਰ ਦੱਤਾ, ਰਿਤੇਸ਼ ਸ਼ਰਮਾ, ਕ੍ਰਿਸ਼ਨ ਕੁਮਾਰ ਕੁੱਕੂ, ਗੋਗਾ ਆਦਿ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …